ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਲਹਿਲ ਕਲਾਂ ਇਕਾਈ ਦੀ ਚੋਣ
ਜਸਵਿੰਦਰ ਕੌਰ ਪ੍ਰਧਾਨ ਬਣੀ
Advertisement
ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਲਹਿਲ ਕਲਾਂ ਵਿੱਚ ਕਮੇਟੀ ਬਣਾਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਸਿੰਘ ਅਤੇ ਬਲਾਕ ਮਲੇਰਕੋਟਲਾ ਦੇ ਪ੍ਰਧਾਨ ਮਾਨ ਸਿੰਘ ਸੱਦੋਪੁਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣਾ ਸ਼ੌਕ ਨਹੀਂ ਬਲਕਿ ਮਜਬੂਰੀ ਹੈ ਜੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਕਿਸਾਨਾਂ ’ਤੇ ਝੂਠੇ ਪਰਚੇ ਪਾਉਂਦੀ ਹੈ ਤਾਂ ਜਥੇਬੰਦੀ ਇਸ ਖ਼ਿਲਾਫ਼ ਸੰਘਰਸ਼ ਕਰੇਗੀ। ਆਗੂਆਂ ਨੇ ਕਿਸਾਨਾਂ ਨੂੰ ਆਪਣਾ ਝੋਨਾ ਪੂਰੇ ਮੁੱਲ ’ਤੇ ਅਤੇ ਬਿਨਾਂ ਕਾਟ ਤੋਂ ਵੇਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇ ਕੋਈ ਸ਼ੈਲਰ ਮਾਲਕ ਝਾਰ ’ਤੇ ਕਿਸਾਨਾਂ ਦੇ ਝੋਨੇ ਉੱਤੇ ਕਾਟ ਲਾਵੇਗਾ ਤਾਂ ਉਸ ਖ਼ਿਲਾਫ਼ ਵੀ ਸੰਘਰਸ਼ ਕੀਤਾ ਜਾਵੇਗਾ।
ਪਿੰਡ ਇਕਾਈ ਦੀ ਚੋਣ ਕਰਦਿਆਂ ਜਸਵਿੰਦਰ ਕੌਰ ਨੂੰ ਪ੍ਰਧਾਨ, ਜੰਟਾ ਸਿੰਘ ਸਕੱਤਰ, ਸਤਪਾਲ ਸਿੰਘ ਖ਼ਜ਼ਾਨਚੀ ਚੁਣਿਆ ਗਿਆ। ਇਸੇ ਤਰ੍ਹਾਂ ਅਮਰਿੰਦਰ ਸਿੰਘ, ਅਮਨਦੀਪ ਸਿੰਘ ਨੂੰ ਮੀਤ ਪ੍ਰਧਾਨ ਅਤੇ ਹੁਸਨਪ੍ਰੀਤ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਮਨਜੀਤ ਸਿੰਘ, ਲੀਲਾ ਸਿੰਘ, ਮੇਜਰ ਸਿੰਘ, ਕੁਲਦੀਪ ਕੌਰ, ਮਨਜੀਤ ਕੌਰ, ਬਿੰਦਰ ਕੌਰ, ਅਮਨਦੀਪ ਕੌਰ, ਛਿੰਦਰਪਾਲ ਕੌਰ, ਸਰਬਜੀਤ ਕੌਰ ਅਤੇ ਨੀਤੂ ਰਾਣੀ ਕਮੇਟੀ ਮੈਂਬਰ ਵਜੋਂ ਚੁਣੇ ਗਏ।
Advertisement
Advertisement