DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Election Office Opening: ਮਾਹਮਦਪੁਰ ਦੇ ਚੋਣ ਦਫ਼ਤਰ ਦਾ ਉਦਘਾਟਨ

ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਚੁੱਕੇ ਸਾਬਕਾ ਜਨਰਲ ਕੌਂਸਲ ਮੈਂਬਰ ਅਤੇ ਰੇਲਵੇ ਸਲਾਹਕਾਰ ਬੋਰਡ ਦੇ ਸਾਬਕਾ ਡਾਇਰੈਕਟਰ ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਨੇ ਅੱਜ ਇੱਥੇ ਆਪਣਾ ਚੋਣ ਦਫ਼ਤਰ...

  • fb
  • twitter
  • whatsapp
  • whatsapp
featured-img featured-img
ਗੁਰਮੀਤ ਸਿੰਘ ਮਾਹਮਦਪੁਰ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਪਤਵੰਤੇ।
Advertisement

ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਚੁੱਕੇ ਸਾਬਕਾ ਜਨਰਲ ਕੌਂਸਲ ਮੈਂਬਰ ਅਤੇ ਰੇਲਵੇ ਸਲਾਹਕਾਰ ਬੋਰਡ ਦੇ ਸਾਬਕਾ ਡਾਇਰੈਕਟਰ ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਨੇ ਅੱਜ ਇੱਥੇ ਆਪਣਾ ਚੋਣ ਦਫ਼ਤਰ ਖੋਲ੍ਹ ਦਿੱਤਾ ਹੈ। ਸਥਾਨਕ ਠੰਢੀ ਸੜਕ ’ਤੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਸੰਤ ਭੁਪਿੰਦਰ ਸਿੰਘ ਪਟਿਆਲੇ ਵਾਲੇ ਅਤੇ ਓਪੀਨੀਅਨ ਆਫ ਪੰਜਾਬ ਦੇ ਫਾਊਂਡਰ ਹਿਮਾਂਸ਼ੂ ਪਾਠਕ ਸਣੇ ਵੱਡੀ ਗਿਣਤੀ ਸ਼ਖ਼ਸੀਅਤਾਂ ਅਤੇ ਲੋਕ ਮੌਜੂਦ ਸਨ। ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਨੇ ਸਪੱਸ਼ਟ ਕੀਤਾ ਕਿ ਉਹ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਪਿੰਡਾਂ ਲਈ ਯੋਗ ਨੁਮਾਇੰਦਗੀ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਨੂੰ ਹਲਕੇ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਬਾਬੂ ਜੀਵਨ ਲਾਲ, ਸਾਬਕਾ ਸਰਪੰਚ ਗੁਰਜੀਤ ਸਿੰਘ ਚਾਂਗਲੀ, ਬਾਪੂ ਝੰਡਾ ਸਿੰਘ ਕਲਿਆਣ, ਸਾਬਕਾ ਚੇਅਰਮੈਨ ਜਸਵੰਤ ਸਿੰਘ ਬਾਲੀਆਂ, ਨੌਜਵਾਨ ਆਗੂ ਸੀਰਾ ਮਾਹਮਦਪੁਰ ਅਤੇ ਸਾਬਕਾ ਸਰਪੰਚ ਸੁਖਮਿੰਦਰ ਸਿੰਘ ਰੂੜਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਮਾਲੇਰਕੋਟਲਾ ਵਾਸੀ ਹਾਜ਼ਰ ਸਨ।

Advertisement
Advertisement
×