ਪੱਤਰ ਪ੍ਰੇਰਕ
ਸ਼ੇਰਪੁਰ, 13 ਜੂਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲੜ ਰਹੇ ਕਮਲਜੀਤ ਕੌਰ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓਐੱਸਡੀ ਸਤਿੰਦਰਜੀਤ ਸਿੰਘ ਮੰਟਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਬੱਬੂ ਅਤੇ ਅਕਾਲੀ ਦਲ ਦੇ ਸਕੱਤਰ ਜਨਰਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਆਦਿ ਵੱਲੋਂ ਬਲਾਕ ਸ਼ੇਰਪੁਰ ਦੇ ਇੱਕ ਦਰਜ਼ਨ ਤੋਂ ਵੱਧ ਪਿੰਡਾਂ ਵਿੱਚ ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਆਗੂਆਂ ਬੀਬੀ ਕਮਲਜੀਤ ਕੌਰ ਲਈ ਹਮਾਇਤ ਮੰਗੀ। ਅਕਾਲੀ ਆਗੂਆਂ ਨੇ ਸ਼ੇਰਪੁਰ, ਪੱਤੀ ਖਲੀਲ, ਬਾਦਸ਼ਾਹਪੁਰ, ਰਾਮਨਗਰ ਛੰਨਾ, ਵਜੀਦਪੁਰ ਬਧੇਸੇ, ਅਲੀਪੁਰ, ਗੰਡੇਵਾਲ, ਖੇੜੀ ਖੁਰਦ, ਦੀਦਾਰਗੜ੍ਹ ਸਮੇਤ ਇੱਕ ਦਰਜ਼ਨ ਤੋਂ ਵੱਧ ਪਿੰਡਾਂ ’ਚ ਚੋਣ ਰੈਲੀਆਂ ਦੌਰਾਨ ਤਿੰਨ ਦਹਾਕਿਆਂ ਤੋਂ ਸਜ਼ਾ ਭੁਗਤਣ ਦੇ ਬਾਵਜੂਦ ਜੇਲ੍ਹਾਂ ’ਚ ਬੰਦ ਸਿੱਖਾਂ ਦੀ ਰਿਹਾਈ ਲਈ ਅਕਾਲੀ ਉਮੀਦਵਾਰ ਦੀ ਜਿੱਤ ਨੂੰ ਜ਼ਰੂਰੀ ਕਰਾਰ ਦਿੱਤਾ। ਚੋਣ ਰੈਲੀਆਂ ਨੂੰ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ੍ਹ, ਬਲਵਿੰਦਰ ਸਿੰਘ ਬਾਦਸ਼ਾਹਪੁਰ, ਗਰੀਬ ਸਿੰਘ ਛੰਨਾ ਆਦਿ ਨੇ ਵੀ ਸੰਬੋਧਨ ਕੀਤਾ।