ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 19 ਜੂਨ
ਭਾਰਤੀ ਜਨਤਾ ਪਾਰਟੀ ਦੇ ਪਾਰਲੀਮੈਂਟ ਸੰਗਰੂਰ ਦੀ ਚੋਣ ਵਿੱਚ ਖੜ੍ਹੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਪਿੰਡ ਫੱਗੂਵਾਲਾ ਵਿਖੇ ਚੋਣ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਤਰੱਕੀ ਭਾਜਪਾ ਸਰਕਾਰ ਦੀਆਂ ਨੀਤੀਆਂ ਲਾਗੂ ਹੋਣ ਨਾਲ ਸੰਭਵ ਹੈ। ਪਾਰਟੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਭਰੋਸਾ ਦਿਵਾਇਆ ਕਿ ਜੇਕਰ ਵੋਟਰਾਂ ਨੇ ਅਸ਼ੀਰਵਾਦ ਦਿੱਤਾ ਤਾਂ ਉਹ ਹਲਕਾ ਸੰਗਰੂਰ ਦੀ ਬਿਹਤਰੀ ਲਈ ਅਵਾਜ਼ ਬੁਲੰਦ ਕਰਨਗੇ। ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ, ਹਰੀ ਸਿੰਘ ਫੱਗੂਵਾਲਾ ਸਮੇਤ ਹੋਰ ਹਾਜ਼ਰ ਸਨ।