ਬਿਜਲੀ ਮੁਲਾਜ਼ਮਾਂ ਦੀ ਹੜਤਾਲ ਜਾਰੀ
ਪੀ ਐਸ ਈ ਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸੱਦੇ ’ਤੇ ਪਾਵਰਕੌਮ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ ਦਾ ਸੰਘਰਸ਼ ਅੱਜ ਪੰਜਵੇਂ ਦਿਨ ਵੀ ਪੂਰੇ ਜਾਹੋ-ਜਲਾਲ ਨਾਲ ਜਾਰੀ ਰਿਹਾ। ਇਸ ਤਹਿਤ ਅੱਜ ਮੰਡਲ ਦਫ਼ਤਰ ਮਾਲੇਰਕੋਟਲਾ...
Advertisement
ਪੀ ਐਸ ਈ ਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸੱਦੇ ’ਤੇ ਪਾਵਰਕੌਮ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ ਦਾ ਸੰਘਰਸ਼ ਅੱਜ ਪੰਜਵੇਂ ਦਿਨ ਵੀ ਪੂਰੇ ਜਾਹੋ-ਜਲਾਲ ਨਾਲ ਜਾਰੀ ਰਿਹਾ। ਇਸ ਤਹਿਤ ਅੱਜ ਮੰਡਲ ਦਫ਼ਤਰ ਮਾਲੇਰਕੋਟਲਾ ਦੇ ਗੇਟ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਵਿੱਚ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਆਗੂਆਂ ਮੁਤਾਬਕ ਸਮੂਹਿਕ ਛੁੱਟੀ ਦੇ ਪੰਜਵੇਂ ਦਿਨ ਵੀ 92 ਫ਼ੀਸਦ ਤੋਂ ਵੱਧ ਕਰਮਚਾਰੀ ਕੰਮ ਤੋਂ ਦੂਰ ਰਹੇ। ਉਨ੍ਹਾਂ ਮੰਗ ਕੀਤੀ ਕਿ 17 ਜੁਲਾਈ 2020 ਦਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਮੁਲਾਜ਼ਮਾਂ-ਪੈਨਸ਼ਨਰਾਂ ਦੀਆਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ।
Advertisement
Advertisement
×

