DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਗਰੂਰ ’ਚ ਬਿਜਲੀ ਮੁਲਾਜ਼ਮਾਂ ਨੇ ਪਾਵਰਕੌਮ ਦਾ ਸਰਕਲ ਦਫ਼ਤਰ ਘੇਰਿਆ

ਅਗਸਤ ਦੇ ਪਹਿਲੇ ਹਫ਼ਤੇ ਤੋਂ ਸਮੂਹਿਕ ਛੁੱਟੀ ’ਤੇ ਜਾਣ ਦੀ ਚਿਤਾਵਨੀ; ਮੰਗਾਂ ਨਾ ਮੰਨਣ ਦੇ ਦੋਸ਼
  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਪਾਵਰਕੌਮ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਬਿਜਲੀ ਮੁਲਾਜ਼ਮ।
Advertisement

ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ, ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ਼ ਜੇਈਜ਼ ਦੇ ਸਾਂਝੇ ਫਰੰਟ ਨੇ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਵੱਲੋਂ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਸਰਕਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿੱਚ ਸਰਕਲ ਸੰਗਰੂਰ ਦੀਆਂ ਸਾਰੀਆਂ ਡਿਵੀਜ਼ਨਾਂ ਤੇ ਸਬ-ਡਿਵੀਜਨਾਂ ਦੇ ਸਮੂਹ ਮੁਲਾਜ਼ਮਾਂ, ਮੈਂਬਰ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਦਵਿੰਦਰ ਸਿੰਘ ਪਿਸ਼ੌਰ, ਕੁਲਵਿੰਦਰ ਸਿੰਘ ਢਿੱਲੋਂ ਸੂਬਾ ਜਨਰਲ ਸਕੱਤਰ ਟੀਐੱਸਯੂ, ਪੂਰਨ ਸਿੰਘ ਖਾਈ ਸੂਬਾ ਆਗੂ, ਗੁਰਜੀਤ ਸਿੰਘ ਸ਼ੇਰਗਿੱਲ, ਫਲਜੀਤ ਸਿੰਘ ਸਾਬਕਾ ਸੂਬਾ ਆਗੂ, ਸੂਬਾ ਆਗੂ ਜੰਗੀਰ ਸਿੰਘ ਕਟਾਰੀਆ, ਰਘਬੀਰ ਸਿੰਘ ਘੱਗਾ ਸੂਬਾ ਆਗੂ, ਪੁਨੀਤ ਪ੍ਰਾਸ਼ਰ, ਕਰਨ ਸਿੰਘ, ਬਿਕਰਮਜੀਤ ਸਿੰਘ ਸਰਕਲ ਪ੍ਰਧਾਨ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਜੀਵਨ ਸਿੰਘ, ਹਰਦੀਪ ਸਿੰਘ, ਗੁਰਬਖਸ਼ੀਸ਼ ਸਿੰਘ, ਗੌਰਵ ਜੋਸ਼ੀ ਅਤੇ ਪੁਸ਼ਪਿੰਦਰ ਸੈਣੀ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਆਗੂਆਂ ਨੇ ਦੱਸਿਆ ਕਿ ਮਿਤੀ 2 ਜੂਨ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ ਪਾਵਰਕੌਮ ਦੇ ਗੈਸਟ ਹਾਊਸ ਮੁਹਾਲੀ ਵਿੱਚ ਮੈਨੇਜਮੈਂਟ ਅਧਿਕਾਰੀਆਂ ਨਾਲ ਗੱਲਬਾਤ ਹੋਈ ਸੀ ਅਤੇ ਇਸ ਦੌਰਾਨ ਕਾਫ਼ੀ ਮੰਗਾਂ ਤੇ ਸਹਿਮਤੀਆਂ ਵੀ ਬਣੀਆਂ ਸਨ, ਜਿਨ੍ਹਾਂ ਨੂੰ ਲਾਗੂ ਕਰਨ ਲਈ ਪਾਵਰਕੌਮ ਮੈਨੇਜਮੈਂਟ ਵਲੋਂ ਦਸ ਕੁ ਦਿਨਾਂ ਅੰਦਰ ਲਾਗੂ ਕਰਨ ਦਾ ਸਮਾਂ ਮੰਗਿਆ ਗਿਆ ਸੀ ਪਰ ਅੱਜ ਤਕਰੀਬਨ ਚਾਲੀ ਪੰਤਾਲੀ ਦਿਨ ਬੀਤ ਜਾਣ ਤੋਂ ਬਾਅਦ ਵੀ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਅਪਣੇ ਸੰਘਰਸ਼ ਦੀ ਲੜੀ ਬਾਰੇ ਦੱਸਿਆ ਕਿ ਇਹ ਸਰਕਲ ਪੱਧਰੀ ਧਰਨੇ 22 ਜੁਲਾਈ ਤੱਕ ਜਾਰੀ ਰਹਿਣਗੇ। ਜੇਕਰ ਇਸ ਦੌਰਾਨ ਵੀ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਵਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ 27 ਜੁਲਾਈ ਬਿਜਲੀ ਮੰਤਰੀ ਦੀ ਕੋਠੀ ਅੱਗੇ ਅੰਮ੍ਰਿਤਸਰ ਵਿੱਚ ਧਰਨਾ ਦਿੱਤਾ ਜਾਵੇਗਾ। ਫਿਰ ਵੀ ਮੰਗਾਂ ਨਾ ਮੰਨਣ ਤੇ ਅਗਸਤ ਦੇ ਪਹਿਲੇ ਹਫਤੇ ਤੋਂ ਸਮੁੱਚੇ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ਤੇ ਚਲੇ ਜਾਣਗੇ। ਇਸ ਦੌਰਾਨ ਜੇਕਰ ਪੂਰੇ ਪੰਜਾਬ ਅੰਦਰ ਬਲੈਕ ਆਊਟ ਹੁੰਦਾ ਹੈ ਤਾਂ ਇਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਮੈਨੇਜਮੈਂਟ ਦੀ ਆਪਣੀ ਹੋਵੇਗੀ।

Advertisement
Advertisement
×