DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਸਪਤਾਲ ’ਚ ਐਮਰਜੈਂਸੀ ਸੇਵਾਵਾਂ ਮੁੜ ਬਹਾਲ

ਐਮਰਜੈਂਸੀ ਸੇਵਾਵਾਂ ਲਈ ਰੋਸਟਰ ਬਣਾਇਆ: ਐੱਸ ਐੱਮ ਓ

  • fb
  • twitter
  • whatsapp
  • whatsapp
Advertisement

ਸ਼ੇਰਪੁਰ ਹਸਪਤਾਲ ਵਿੱਚ ਤਿੰਨ ਡਾਕਟਰਾਂ ਨੇ ਬਾਕਾਇਦਾ ਹਾਜ਼ਰੀ ਪਾ ਦਿੱਤੀ ਹੈ ਅਤੇ ਲੰਬੇ ਸਮੇਂ ਤੋਂ ਬੰਦ ਐਮਰਜੈਂਸੀ ਸੇਵਾਵਾਂ ਬਹਾਲ ਹੋਣ ਨਾਲ ਇਲਾਕਾ ਵਾਸੀਆਂ ਨੇ ਰਾਹਤ ਮਹਿਸੂਸ ਕੀਤੀ ਹੈ। ਦੋ ਦਿਨ ਪਹਿਲਾਂ ਪਿੰਡ ਖੇੜੀ ਕਲਾਂ ਨਾਲ ਸਬੰਧਤ ਹਿੰਮਤ ਸਿੰਘ (19) ਦੀ ਹੋਈ ਮੌਤ ਮਗਰੋਂ ਕਮਿਊਨਿਟੀ ਹੈਲਥ ਸੈਂਟਰ ’ਚ ਐਮਰਜੈਂਸੀ ਸੇਵਾਵਾਂ ਬਹਾਲ ਕਰਨ, ਡਾਕਟਰਾਂ ਦੀ ਘਾਟ ਪੂਰੀ ਕਰਨ ਅਤੇ ਹਸਪਤਾਲ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏ ਜਾਣ ਦਾ ਮੁੱਦਾ ਨਸ਼ਾ ਰੋਕੂ ਕਮੇਟੀ ਸ਼ੇਰਪੁਰ ਵੱਲੋਂ ਬੀਤੀ ਕੱਲ੍ਹ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ ਸੀ ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਐਮਰਜੈਂਸੀ ਸੇਵਾਵਾਂ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਨਸ਼ਾ ਰੋਕੂ ਕਮੇਟੀ ਸ਼ੇਰਪੁਰ ਦੇ ਕਨਵੀਨਰ ਬਲਵਿੰਦਰ ਸਿੰਘ ਬਿੰਦਾ ਨੇ ਦੱਸਿਆ ਕਿ ਤਿੰਨ ਡਾਕਟਰਾਂ ਦੇ ਆ ਜਾਣ ਅਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਹੋਣ ਨਾਲ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ। ਉਨ੍ਹਾਂ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਦੀ ਥਾਂ ਲੋੜਵੰਦ ਪਰਿਵਾਰ ਸ਼ੇਰਪੁਰ ਹਸਪਤਾਲ ਤੱਕ ਪਹੁੰਚ ਕਰ ਕੇ ਲਾਹਾ ਲੈਣ। ਐੱਸ ਐੱਮ ਓ ਸ਼ੇਰਪੁਰ ਡਾ. ਜਸਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੀਤੀ ਕੱਲ ਲੋਕਾਂ ਨਾਲ ਕੀਤੇ ਵਾਅਦੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਮਗਰੋਂ ਅੱਜ ਤਿੰਨ ਡਾਕਟਰ ਦੀ ਆਮਦ ਹੋ ਗਈ ਹੈ ਅਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਕਰਨ ਲਈ ਰੋਸਟਰ ਬਣ ਚੁੱਕਿਆ ਹੈ ਅਤੇ ਅੱਜ ਡਾਕਟਰ ਰਕੇਸ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਹਨ।

Advertisement
Advertisement
×