DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਗਤ ਸਿੰਘ ਦੇ ਵਿਚਾਰ ਅਪਣਾਉਣ ’ਤੇ ਜ਼ੋਰ

ਵਿਜੈਇੰਦਰ ਸਿੰਗਲਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ; ‘ਆਪ’ ਨੂੰ ਘੇਰਿਆ

  • fb
  • twitter
  • whatsapp
  • whatsapp
featured-img featured-img
ਭਵਾਨੀਗੜ੍ਹ ਵਿੱਚ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ।
Advertisement

ਪਿੰਡ ਭਰਾਜ ਵਿੱਚ ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਸ੍ਰੀ ਸਿੰਗਲਾ ਨੇ ਮੌਜੂਦਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਲੋੜ ਹੈ। ਇਸ ਮੌਕੇ ਰਾਮ ਸਿੰਘ ਭਰਾਜ, ਜਗਤਾਰ ਨਮਾਦਾ ਅਤੇ ਜਸਵੀਰ ਸਿੰਘ ਸਾਬਕਾ ਸਰਪੰਚ ਹਾਜ਼ਰ ਸਨ। ਇਸੇ ਤਰ੍ਹਾਂ ਪੈਪਸੀਕੋ ਵਰਕਰਜ਼ ਯੂਨੀਅਨ (ਏਟਕ) ਚੰਨੋਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਫ਼ੈਕਟਰੀ ਦੇ ਕਾਮਿਆਂ ਨੇ ਗੇਟ ’ਤੇ ਲੱਗੇ ਸ਼ਹੀਦਾਂ ਦੇ ਬੋਰਡ ’ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਕ੍ਰਿਸ਼ਨ ਸਿੰਘ ਭੜੋ ਨੇ ਸੰਬੋਧਨ ਕੀਤਾ। ਇਸ ਮੌਕੇ ਹਰੀ ਸਿੰਘ, ਜਗਪਾਲ ਸਿੰਘ ਕਾਲਾਝਾੜ ਅਤੇ ਬਲਪ੍ਰੀਤ ਸਿੰਘ ਚੰਨੋਂ ਹਾਜ਼ਰ ਸਨ। ਇਸੇ ਤਰ੍ਹਾਂ ਇੱਥੇ ਪੁਰਾਣੇ ਤਹਿਸੀਲ ਕੰਪਲੈਕਸ ਵਿੱਚ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਜਨਰਲ ਸੁਖਦੇਵ ਸਿੰਘ ਭਵਾਨੀਗੜ੍ਹ, ਸਰਪ੍ਰਸਤ ਚਰਨ ਸਿੰਘ ਚੋਪੜਾ, ਸੁਰਿੰਦਰ ਕੁਮਾਰ ਸਹਾਇਕ ਸਕੱਤਰ ਨੇ ਸ਼ਰਧਾਂਜਲੀ ਦਿੱਤੀ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਸੀਬਾ ਇੰਟਰਨੈਸ਼ਨਲ ਸਕੂਲ, ਲਹਿਰਾਗਾਗਾ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸਿਜਦਾ ਕੀਤਾ ਗਿਆ। ਇਸ ਮੌਕੇ ਅਮਨ ਢੀਂਡਸਾ, ਮਨੋਜ ਥਾਮਸ, ਨਰੇਸ਼ ਚੌਧਰੀ, ਹਰਵਿੰਦਰ ਸਿੰਘ, ਜਗਰਾਜ ਸਿੰਘ ਅਤੇ ਪਿੰਕੀ ਸ਼ਰਮਾ ਸਮੇਤ ਸਮੂਹ ਸਟਾਫ਼ ਮੈਂਬਰ ਮੌਜੂਦ ਸੀ।

Advertisement

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਪਿੰਡ ਖੈਰਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਸਮਾਗਮ ਦੀ ਅਗਵਾਈ ਸ਼ਹੀਦ ਭਗਤ ਸਿੰਘ ਲੋਕ ਹਿਤ ਕਮੇਟੀ ਦੇ ਸਰਪ੍ਰਸਤ ਕਾਮਰੇਡ ਰਘਬੀਰ ਸਿੰਘ ਮਡੌਲੀ ਅਤੇ ਪ੍ਰਧਾਨ ਹਰਿੰਦਰ ਸਿੰਘ ਲਾਖਾ ਨੇ ਕੀਤੀ। ਇਸ ਮੌਕੇ ਇੰਜਨੀਅਰ ਅਮਨਦੀਪ ਸਿੰਘ ਬਿੱਟਾ, ਵਿਨੋਦ ਕੁਮਾਰ, ਕਰਨੈਲ ਸਿੰਘ ਰੁੜਕਾ ਅਤੇ ਲਾਭ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।

Advertisement

ਰੇਲਵੇ ਕਰਮਚਾਰੀਆਂ ਨੇ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਡੀ ਐੱਮ ਡਬਲਿਊ ਐਂਪਲਾਈਜ਼ ਯੂਨੀਅਨ ਅਤੇ ਸਟਾਫ਼ ਕਾਊਂਸਲ ਪੀ ਐੱਲ ਡਬਲਿਊ ਪਟਿਆਲਾ ਵੱਲੋਂ ਕਾਰਖ਼ਾਨੇ ਦੇ ਮੇਨ ਗੇਟ ’ਤੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਰਖ਼ਾਨੇ ਦੇ ਸੈਂਕੜੇ ਮੁਲਾਜ਼ਮਾਂ ਨੇ ਹਿੱਸਾ ਲਿਆ। ਇਸ ਮੌਕੇ ਕਰਮਚਾਰੀ ਆਗੂਆਂ ਜੁਮੈਰਦੀਨ, ਚੰਦਰ ਭਾਨ, ਤਰਸੇਮ ਕੁਮਾਰ ਅਤੇ ਰਤਨ ਚੰਦ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਹੀਦਾਂ ਦੇ ਵਿਚਾਰਾਂ ’ਤੇ ਚੱਲਣਾ ਹੀ ਉਨ੍ਹਾਂ ਨੂੰ ਅਸਲ ਸ਼ਰਧਾਂਜਲੀ ਹੈ। ਇਸ ਮੌਕੇ ਯੂਨੀਅਨ ਪ੍ਰਧਾਨ ਸੁਖਵਿੰਦਰ ਸਿੰਘ ਸਮੇਤ ਮੁਲਾਜ਼ਮ ਹਾਜ਼ਰ ਸਨ।

ਭਗਤ ਸਿੰਘ ਦੇ ਜਨਮ ਦਿਨ ਮੌਕੇ ਕੇਕ ਕੱਟਿਆ

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਪਾਰਟੀ ਆਗੂਆਂ ਅਤੇ ਵਰਕਰਾਂ ਨੇ ਕੇਕ ਕੱਟ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਜਿੰਦਰ ਸਿੰਘ ਵਿਰਕ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਦੇਸ਼ ਪ੍ਰਤੀ ਸਮਰਪਣ ਅੱਜ ਵੀ ਨੌਜਵਾਨਾਂ ਲਈ ਪ੍ਰੇਰਨਾਸਰੋਤ ਹੈ। ਉਨ੍ਹਾਂ ਮੌਜੂਦਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੀ ਪੰਡ ਹੇਠਾਂ ਦੇ ਦਿੱਤਾ ਹੈ। ਇਸ ਮੌਕੇ ਜਸਵਿੰਦਰ ਸਿੰਘ ਮੋਹਣੀ ਭਾਂਖਰ ਅਤੇ ਗੁਰਬਖਸ਼ ਸਿੰਘ ਟਿਵਾਣਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।

Advertisement
×