ਲਹਿਰਾਗਾਗਾ (ਪੱਤਰ ਪ੍ਰੇਰਕ): ਪਿੰਡ ਬਖੋਰਾ ਕਲਾਂ ਦੇ ਗੁਰੂਘਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਕਰਨ ਅਤੇ ਸਿੱਖੀ ਦੇ ਪਸਾਰ ਲਈ ਚਲਾਈ ਮੁਹਿੰਮ ਤਹਿਤ ਦਸ ਰੋਜ਼ਾ ਗੁਰਮਤਿ ਤੇ ਸੰਥਿਆ ਸਿਖਲਾਈ ਕੈਂਪ ਲਾਇਆ ਗਿਆ। ਕੈਂਪ ਵਿਚ 35 ਲੜਕੇ-ਲੜਕੀਆਂ ਨੇ ਹਿੱਸਾ ਲਿਆ। ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਬਲਵਿੰਦਰ ਸਿੰਘ ਗਾਗਾ ਨੇ ਬੱਚਿਆਂ ਨੂੰ ਸੰਥਿਆ ਦੀ ਸਿਖਲਾਈ ਦਿੱਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਆਗੂ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਅਗਵਾਈ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।