ਲਹਿਰਾਗਾਗਾ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ’ਤੇ ਜ਼ੋਰ
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿੰਘ ਸਿਵੀਆ ਨੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਬਿਆਨ ਬਾਰੇ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਕਾਂਗਰਸ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਝੋਲੀ ਵਿੱਚ ਜਿੱਥ ਪਾਉਣਗੇ।
ਰਾਹੁਲਇੰਦਰ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਤੇ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਦੇ ਰਾਜ ਵਿੱਚ ਲਹਿਰਾਗਾਗਾ ਦਾ ਹਸਪਤਾਲ ਡਾਕਟਰਾਂ ਤੋਂ ਖਾਲੀ ਹੈ। ਹਸਪਤਾਲ ਦੇ ਵਿੱਚ ਸਿਰਫ ਇੱਕ ਹੀ ਸਪੈਸ਼ਲਿਸਟ ਡਾਕਟਰ ਹੈ ਉਸ ਤੋਂ ਇਲਾਵਾ ਕੋਈ ਡਾਕਟਰ ਨਾ ਹੋਣ ਦੇ ਚਲਦਿਆਂ ਇੱਕ ਮੰਗ ਪੱਤਰ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਓਐੱਸਡੀ ਰਵਿੰਦਰ ਸਿੰਘ ਟੁਰਨਾ, ਬਲਾਕ ਪ੍ਰਧਾਨ ਕਸ਼ਮੀਰ ਸਿੰਘ ਜਲੂਰ, ਸਾਬਕਾ ਚੇਅਰਮੈਨ ਰਵਿੰਦਰ ਰਿੰਕੂ ਗੁਰਨੇ ਤੇ ਸਾਬਕਾ ਪ੍ਰਧਾਨ ਸੁਰੇਸ਼ ਕੁਮਾਰ ਠੇਕੇਦਾਰ ਆਦਿ ਹਾਜ਼ਰ ਸਨ।