ਕਰਮਚਾਰੀਆਂ ਨੇ ਸਰਕਾਰੀ ਪੱਤਰ ਦੀਆਂ ਕਾਪੀਆਂ ਫ਼ੂਕੀਆਂ

ਮਨਰੇਗਾ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਦੀਆਂ ਸੇਵਾਵਾਂ ਖਤਮ ਕਰਨ ਤੋਂ ਕਰਮਚਾਰੀਆਂ ’ਚ ਰੋਸ

ਕਰਮਚਾਰੀਆਂ ਨੇ ਸਰਕਾਰੀ ਪੱਤਰ ਦੀਆਂ ਕਾਪੀਆਂ ਫ਼ੂਕੀਆਂ

ਸੇਵਾਵਾਂ ਖਤਮ ਕਰਨ ਦੇ ਪੱਤਰ ਦੀਆਂ ਕਾਪੀਆਂ ਫ਼ੂਕਦੇ ਹੋਏ ਮਨਰੇਗਾ ਕਰਮਚਾਰੀ।

ਗੁਰਦੀਪ ਸਿੰਘ ਲਾਲੀ

ਸੰਗਰੂਰ, 15 ਜਨਵਰੀ

ਮਨਰੇਗਾ ਤਹਿਤ ਬਲਾਕ ਜਲਾਲਾਬਾਦ ਵਿੱਚ ਬਤੌਰ ਗਰਾਮ ਰੁਜ਼ਗਾਰ ਸੇਵਕ ਨੌਕਰੀ ਕਰਦੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਨੂੰ ਬੀਤੇ 31 ਦਸੰਬਰ ਤੋਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਕਿਸਾਨੀ ਧਰਨੇ ਵਿੱਚ ਸ਼ਾਮਲ ਹੋਣ ਬਦਲੇ ਨੌਕਰੀ ਤੋਂ ਬਰਖਾਸਤ ਕੀਤਾ ਹੋਇਆ ਹੈ। ਇਸ ਦੇ ਰੋਸ ਵਜੋਂ ਅੱਜ ਸੂਬੇ ਭਰ ਵਿਚ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਸੇਵਾਵਾਂ ਖਤਮ ਕਰਨ ਦੇ ਪੱਤਰ ਦੀਆਂ ਕਾਪੀਆਂ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਬਹਾਲ ਕਰਵਾਉਣ ਲਈ ਉਨ੍ਹਾਂ ਨੂੰ ਕਿਸੇ ਵੀ ਹੱਦ ਤੱਕ ਜਾਣਾ ਪਵੇ, ਉਹ ਗੁਰੇਜ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਨੌਕਰੀ ਤੋਂ ਕੱਢਣ ਪਿੱਛੇ ਅਸਲ ਕਾਰਨ ਠੇਕਾ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣਾ ਹੈ। ਮੋਦੀ ਸਰਕਾਰ ਵੱਲੋਂ ਜੋ ਕਿਰਤ ਕਾਨੂੰਨਾਂ ਵਿੱਚ ਸੋਧਾਂ ਕੀਤੀਆਂ ਹਨ ਉਨ੍ਹਾਂ ਨੂੰ ਕੈਪਟਨ ਸਰਕਾਰ ਤੇਜ਼ੀ ਨਾਲ ਲਾਗੂ ਕਰਨ ਜਾ ਰਹੀ ਹੈ। ਇਸੇ ਤਹਿਤ ਹੀ ਬਾਕੀ ਮੁਲਾਜ਼ਮਾਂ ਦੇ ਨਵੇਂ ਕੰਟਰੈਕਟ ਵਿੱਚ ਇਹ ਗੱਲ ਲਿਖੀ ਜਾਣੀ ਕਿ ਉਹ ਧਰਨੇ ਪ੍ਰਦਰਸ਼ਨ ਵਿੱਚ ਸ਼ਾਮਲ ਨਾ ਹੋਣ ਇਸੇ ਕੜੀ ਦਾ ਹਿੱਸਾ ਹੈ। ਸੂਬਾ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ ਦਿੜ੍ਹਬਾ ਨੇ ਐਲਾਨ ਕੀਤਾ ਕਿ 20 ਜਨਵਰੀ ਨੂੰ ਪੰਜਾਬ ਪੱਧਰ ਦਾ ਇਕੱਠ ਕਰਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਦਾ ਦਫਤਰ ਘੇਰਿਆ ਜਾਵੇਗਾ।  ਇਸ ਮੌਕੇ  ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਬੂਟਾ ਖਾਨ,ਜਸਪ੍ਰੀਤ ਸਿੰਘ, ਸੰਦੀਪ ਸਿੰਘ,ਤਰਸੇਮ ਚੰਦ,ਸੁਖਦੇਵ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All