DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

employees protest: ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਪੁਤਲੇ ਸਾੜੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਖ਼ਿਲਾਫ਼ ਮਾਡ਼ੀ ਸ਼ਬਦਾਵਲੀ ਵਰਤਣ ਦਾ ਵਿਰੋਧ

  • fb
  • twitter
  • whatsapp
  • whatsapp
featured-img featured-img
ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਦੇ ਹੋਏ ਮਨਿਸਟੀਰੀਅਲ ਮੁਲਾਜ਼ਮ। -ਫੋਟੋ: ਲਾਲੀ
Advertisement

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੰਗਰੂਰ ਵੱਲੋਂ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਮਨਿਸਟੀਰੀਅਲ ਮੁਲਾਜ਼ਮਾਂ ਨੇ ਸਥਾਨਕ ਡੀ ਸੀ ਕੰਪਲੈਕਸ ਵਿਚ ਗੇਟ ਰੈਲੀ ਕੀਤੀ ਤੇ ਰੋਸ ਮਾਰਚ ਕਰਦੇ ਹੋਏ ਲਾਲ ਬੱਤੀ ਚੌਕ ਪੁੱਜੇ, ਜਿੱਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦਾ ਪੁਤਲਾ ਫ਼ੂਕਦਿਆਂ ਨਾਅਰੇਬਾਜ਼ੀ ਕੀਤੀ ਗਈ।

ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ, ਸਤੀਸ਼ ਮੂਨਕ ਆਗੂ ਹੈਲਥ ਵਿਭਾਗ, ਇਕਬਾਲ ਸਿੰਘ ਸੀਨੀਅਰ ਆਗੂ, ਕਾਲਾ ਘਰਾਚੋਂ ਸੀਨੀਅਰ ਮੀਤ ਪ੍ਰਧਾਨ, ਸੰਦੀਪ ਸਿੰਘ ਬੀ ਐਂਡ ਆਰ, ਸੰਜੋਲੀ ਜਲ ਸਪਲਾਈ ਸੈਨੀਟੇਸ਼ਨ ਵਿਭਾਗ, ਸੰਦੀਪ ਕੌਰ ਫੂਡ ਸਪਲਾਈ, ਅਮਰਦੀਪ ਸਿੰਘ ਪ੍ਰਧਾਨ ਖੇਤੀਬਾੜੀ ਵਿਭਾਗ, ਮਨਪ੍ਰੀਤ ਕੌਰ ਆਗੂ ਇਸਤਰੀ ਵਿੰਗ ਨੇ ਦੋਸ਼ ਲਾਇਆ ਕਿ 7 ਅਗਸਤ ਨੂੰ ਚੰਡੀਗੜ੍ਹ ਵਿਚ ਭਰਵੀਂ ਰੈਲੀ ਕਰਨ ਵਾਲੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤ ਮੰਤਰੀ ਵਲੋਂ ‘ਐਂਟੀ ਸਟੇਟ’ (ਸੂਬਾ ਵਿਰੋਧੀ) ਆਖਿਆ ਗਿਆ ਜਿਸ ਕਾਰਨ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ ਤੇ ਚਾਰ ਸਾਲਾਂ ’ਚ ਮੰਗਾਂ ਪੂਰੀਆਂ ਕਰਨ ਲਈ ਕਦਮ ਅੱਗੇ ਨਹੀਂ ਵਧਾਇਆ ਗਿਆ। ਉਲਟਾ ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤ ਰਹੇ ਹਨ, ਜੋ ਮੰਦਭਾਗੀ ਹੈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਨਾਲ ਹੋਣ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Advertisement

ਮਿੰਨੀ ਸਕੱਤਰੇਤ ਸਾਹਮਣੇ ਵਿੱਤ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ

ਪਟਿਆਲਾ (ਖੇਤਰੀ ਪ੍ਰਤੀਨਿਧ): ਮਨਿਸਟੀਰੀਅਲ ਸਟਾਫ ਯੂਨੀਅਨ ਜ਼ਿਲ੍ਹਾ ਪਟਿਆਲਾ ਵੱਲੋਂ ਇੱਥੇ ਮਿੰਨੀ ਸਕੱਤਰੇਤ ਦੇ ਸਾਹਮਣੇ ਧਰਨਾ ਦੇ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਗਿਆ। ਸੀ ਪੀ ਐਫ ਯੂ ਕਰਮਚਾਰੀ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਗੁਰਮੇਲ ਸਿੰਘ ਵਿਰਕ ਦੀ ਅਗਵਾਈ ਹੇਠ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਵਿੱਤ ਮੰਤਰੀ ਵੱਲੋਂ ਮੁਲਜ਼ਮਾ ਨੂੰ ਸਟੇਟ ਵਿਰੋਧੀ ਕਹਿਣ ਦੀ ਨਿਖੇਧੀ ਕੀਤੀ ਅਤੇ ਆਪਣੀਆਂ ਮੰਗਾਂ ਦੀ ਪੂਰਤੀ ’ਤੇ ਵੀ ਜ਼ੋਰ ਦਿੱਤਾ। ਇਸ ਰੈਲੀ ਨੂੰ ਕਈ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਡੀ ਸੀ ਦਫ਼ਤਰ ਦੇ ਸਾਹਮਣੇ ਜੇਲ੍ਹ ਰੋਡ ’ਤੇ ਸਥਿਤ ਟ੍ਰੈਫਿਕ ਲਾਈਟ ਚੌਕ ਵੱਲ ਰੋਸ ਮਾਰਚ ਵੀ ਕੀਤਾ, ਜਿੱਥੇ ਹੀ ਉਨ੍ਹਾਂ ਨੇ ਆਵਾਜਾਈ ਰੋਕੀ ਅਤੇ ਵਿੱਤ ਮੰਤਰੀ ਦਾ ਪੁਤਲਾ ਵੀ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

Advertisement

Advertisement
×