DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Malerkotla news: ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਾ ਪੁਤਲਾ ਸਾੜਿਆ

ਇਤਰਾਜ਼ਯੋਗ ਸ਼ਬਦਾਵਲੀ ਵਰਤਣ ਖ਼ਿਲਾਫ਼ ਰੋਸ ਮਾਰਚ ਕੀਤਾ; ਕਰਮਚਾਰੀ 4 ਅਕਤੂਬਰ ਨੂੰ ਕਰਨਗੇ ਅਗਲੇ ਸੰਘਰਸ਼ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਮਾਲੇਰਕੋਟਲਾ ’ਚ ਡੀ ਸੀ ਦਫਤਰ ਅੱਗੇ ਧਰਨਾ ਦਿੰਦੇ ਹੋਏ ਕਰਮਚਾਰੀ।
Advertisement
ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਦਫਤਰੀ ਕਰਮਚਾਰੀਆਂ ਖ਼ਿਲਾਫ਼ ਵਰਤੀ ਜਾਂਦੀ ਕਥਿਤ ਇਤਰਾਜ਼ਯੋਗ ਸ਼ਬਦਾਵਲੀ ਅਤੇ ਦਫ਼ਤਰ ਦੇ ਕਰਮਚਾਰੀਆਂ ਖ਼ਿਲਾਫ਼ ਕੀਤੀਆਂ ਕਥਿਤ ਨਾਜਾਇਜ਼ ਵਿਭਾਗੀ ਕਾਰਵਾਈਆਂ ਖ਼ਿਲਾਫ਼ ਡੀ ਸੀ ਦਫਤਰ ਐਂਪਲਾਇਜ਼ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੀ ਅਗਵਾਈ ਹੇਠ ਅੱਜ ਕਰਮਚਾਰੀਆਂ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕਰ ਕੇ ਡੀਸੀ ਦਾ ਪੁਤਲਾ ਫੂਕਿਆ ਗਿਆ। ਮੁਜ਼ਾਹਰੇ ਵਿੱਚ ਡੀ ਸੀ ਦਫਤਰ ਮਾਲੇਰਕੋਟਲਾ ਅਤੇ ਅਧੀਨ ਆਉਂਦੇ ਸਾਰੇ ਐੱਸ ਡੀ ਐੱਮ ਅਤੇ ਤਹਿਸੀਲ ਦਫਤਰਾਂ ਦੇ ਸਟਾਫ ਤੋਂ ਇਲਾਵਾ ਪੀ ਐੱਸ ਐੱਮ ਐੱਸ ਯੂ, ਦੀ ਰੈਵੇਨਿਊ ਪਟਵਾਰ ਯੂਨੀਅਨ, ਸੀ ਪੀ ਐੱਫ ਯੂਨੀਅਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਕਰਮਚਾਰੀ ਸ਼ਾਮਲ ਹੋਏ।

ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਮਾਲੇਰਕੋਟਲਾ ਦੇ ਪ੍ਰਧਾਨ ਸ਼ਰਨਵੀਰ ਸਿੰਘ ਨੁੂੰ ਕਥਿਤ ਤੌਰ ’ਤੇ ਗ਼ਲਤ ਢੰਗ ਨਾਲ ਚਾਰਜਸ਼ੀਟ ਕਰਨ ਅਤੇ ਕੁਝ ਹੋਰ ਕਰਮਚਾਰੀਆਂ ਦੀਆਂ ਸਾਲਾਨਾ ਗੁਪਤ ਰਿਪੋਰਟਾਂ ਗਲਤ ਲਿਖਣ ਸਬੰਧੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਅਤੇ ਹੋਰ ਉਚ ਅਧਿਕਾਰੀਆਂ ਨੂੰ ਨਿੱਜੀ ਤੌਰ ਤੇ ਮਿਲ ਕੇ ਚਾਰਜਸ਼ੀਟ ਫਾਈਲ ਕਰਨ ਅਤੇ ਕਰਮਚਾਰੀਆਂ ਦੀਆਂ ਸਾਲਾਨਾ ਗੁਪਤ ਰਿਪੋਰਟਾਂ ਨੂੰ ਠੀਕ ਕਰਨ ਸਬੰਧੀ ਬੇਨਤੀ ਕੀਤੀ ਜਾ ਚੁੱਕੀ ਹੈ। ਪਰ ਇੰਨਾ ਸਮਾਂ ਬੀਤਣ ਦੇ ਬਾਵਜੂਦ ਲਾਰਿਆਂ ਤੋਂ ਇਲਾਵਾ ਜਥੇਬੰਦੀ ਨੂੰ ਕੁਝ ਵੀ ਹਾਸਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਕਿਸੇ ਵੀ ਕਰਮਚਾਰੀ ਨਾਲ ਨਾਜਾਇਜ਼ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਡੀ ਸੀ ਮਾਲੇਰਕੋਟਲਾ ਦਾ ਰਵੱਈਆ ਦਫਤਰ ਦੇ ਕਰਮਚਾਰੀਆਂ ਨਾਲ ਹੀ ਮਾੜਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਧਰਨੇ ਨੂੰ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਜ਼ਿਲ੍ਹਿਆਂ ਵਿਚ ਲਿਜਾਇਆ ਜਾਵੇਗਾ ਅਤੇ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਸਮੂਹ ਡੀ ਸੀ, ਐੱਸ ਡੀ ਐੱਮ ਅਤੇ ਤਹਿਸੀਲ ਦਫਤਰਾਂ ਦੇ ਸਾਰੇ ਕਰਮਚਾਰੀ ਹੜਤਾਲ ਉਪਰ ਰਹਿਣਗੇ। ਉਨ੍ਹਾਂ ਕਿਹਾ ਕਿ ਜੇ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ ਧਰਨੇ ਨੂੰ ਅਗਲੇ ਹਫ਼ਤੇ ਤੋਂ ਪੰਜਾਬ ਪੱਧਰ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਅਗਲੇ ਐੱਕਸ਼ਨ ਦਾ ਐਲਾਨ 4 ਅਕਤੂਬਰ ਨੂੰ ਕੀਤਾ ਜਾਵੇਗਾ। ਇਸ ਮੌਕੇ ਹਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਡੀ ਸੀ ਦਫਤਰ ਇੰਪਲਾਇਜ਼ ਯੂਨੀਅਨ, ਮਾਨਸਾ (ਮੈਂਬਰ ਸਟੇਟ ਬਾਡੀ), ਸੁਖਵਿੰਦਰ ਸਿੰਘ, ਜਨਰਲ ਸਕੱਤਰ (ਮਾਨਸਾ), ਆਸ਼ੂ ਵਰਮਾ ਸਕੱਤਰ, ਡੀ ਸੀ ਦਫਤਰ ਫ਼ਤਿਹਗੜ੍ਹ ਸਾਹਿਬ, ਸੁਖਪਾਲ ਪੰਧੇਰ (ਲੁਧਿਆਣਾ), ਮੁਹੰਮਦ ਸ਼ਰੀਫ਼ ਜ਼ਿਲ੍ਹਾ ਪ੍ਰਧਾਨ ਪੀ ਐੱਸ ਐੱਮ ਐੱਸ ਯੂ, ਕਮਲ ਸੰਧੂ ਜਨਰਲ ਸਕੱਤਰ, ਰੈਵੇਨਿਊ ਪਟਵਾਰ ਯੂਨੀਅਨ ਤੋਂ ਦੀਦਾਰ ਸਿੰਘ, ਸੀ ਪੀ ਐੱਫ ਯੂਨੀਅਨ ਪੰਜਾਬ ਤੋਂ ਰਣਬੀਰ ਸਿੰਘ ਢੰਡੇ, ਮਿਉਂਸਿਪਲ ਕੌਂਸਲਰ ਅਤੇ ਉਘੇ ਸਮਾਜ ਸੇਵੀ ਮੁਨਸ਼ੀ ਫਾਰੂਕ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
×