ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਸੰਗਰੂਰ ’ਚ ਵੱਡੇ ਚੌਕ ’ਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ ਤੇ ਪੈਨਸ਼ਨਰ।

ਗੁਰਦੀਪ ਸਿੰਘ ਲਾਲੀ

ਸੰਗਰੂਰ, 4 ਅਗਸਤ

ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਅਗਵਾਈ ਹੇਠ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਫੈਸਲਿਆਂ ਖ਼ਿਲਾਫ਼ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਡੀਸੀ ਕੰਪਲੈਕਸ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਲੱੋਂ ਭਲਕੇ 5 ਅਗਸਤ ਨੂੰ ਅਰਥੀ ਫ਼ੂਕ ਮੁਜ਼ਾਹਰੇ ਕਰਨ, 10 ਤੋਂ 14 ਅਗਸਤ ਤੱਕ ਕਾਲੇ ਚੋਗੇ ਪਾ ਕੇ ਵਿਧਾਇਕਾਂ/ਮੰਤਰੀਆਂ ਨੂੰ ਮੰਗ ਪੱਤਰ ਦੇਣ ਅਤੇ 15 ਅਗਸਤ ਨੂੰ ਘਰਾਂ ’ਤੇ ਕਾਲੇ ਝੰਡੇ ਲਹਿਰਾ ਕੇ ਸਰਕਾਰ ਦੀਆਂ ਵਧੀਕੀਆਂ ਵਿਰੁੱਧ ‘ਗੁਲਾਮੀ ਦਿਵਸ’ ਮਨਾਉਣ ਦਾ ਐਲਾਨ ਕੀਤਾ ਗਿਆ। ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਜ਼ਿਲ੍ਹਾ ਕਨਵੀਨਰਾਂ ਪ੍ਰੀਤਮ ਸਿੰਘ, ਵਾਸਵੀਰ ਸਿੰਘ ਭੁੱਲਰ, ਰਾਜ ਕੁਮਾਰ ਅਰੋੜਾ, ਜਗਦੀਸ ਸ਼ਰਮਾ, ਮੇਲਾ ਸਿੰਘ ਪੁੰਨਾਂਵਾਲ, ਅਵਿਨਾਸ਼ ਸ਼ਰਮਾ, ਬਾਲ ਕ੍ਰਿਸ਼ਨ ਚੌਹਾਨ, ਸੀਤਾ ਰਾਮ ਸ਼ਰਤਾ ਦੀ ਸਾਂਝੀ ਅਗਵਾਈ ਹੇਠ ਲਾਲ ਬੱਤੀ ਚੌਕ ਤੋਂ ਸ਼ਹਿਰ ਦੇ ਬਜ਼ਾਰਾਂ ’ਚ ਰੋਸ ਮਾਰਚ ਕਰਦਿਆਂ ਡੀਸੀ ਦਫ਼ਤਰ ਅੱਗੇ ਸਰਕਾਰ ਦੀ ਅਰਥੀ ਫ਼ੂਕੀ ਗਈ। ਇਸ ਮੌਕੇ ਪੀਐੱਸਐੱਮਐੱਸਯੂ ਦੇ ਜ਼ਿਲ੍ਹਾ ਚੇਅਰਮੈਨ ਰਾਕੇਸ਼ ਸ਼ਰਮਾ ਨੇ ਐਲਾਨ ਕੀਤਾ ਕਿ ਸਮੂਹ ਮਨਿਸਟੀਰੀਅਲ ਕਾਮੇ 6 ਅਗਸਤ ਤੋਂ 14 ਅਗਸਤ ਤੱਕ ਮੁਕੰਮਲ ਕਲਮ ਛੋੜ ਹੜਤਾਲ ਕਰਕੇ ਸਾਰੇ ਦਫ਼ਤਰਾਂ ਵਿੱਚ ਕੰਮ ਠੱਪ ਕਰਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕਰਨਗੇ ਅਤੇ ਮਿਤੀ 18 ਅਗਸਤ ਨੂੰ ਸਮੂਹ ਕਲੈਰੀਕਲ ਮੁਲਾਜ਼ਮ ਦਫ਼ਤਰਾਂ ਵਿੱਚੋਂ ਵਾਕਆਊਟ ਕਰਕੇ ਦਫ਼ਤਰੀ ਕੰਮ ਮੁਕੰਮਲ ਠੱਪ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All