DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਪੰਜਾਬ ਸਰਕਾਰ ’ਤੇ ਚੋਣ ਵਾਅਦਿਆਂ ਤੋਂ ਪਾਸਾ ਵੱਟਣ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
featured-img featured-img
ਡੀ ਸੀ ਦਫ਼ਤਰ ਅੱਗੇ ਅਰਥੀ ਫ਼ੂਕ ਮੁਜ਼ਾਹਰਾ ਕਰਦੇ ਮੁਲਾਜ਼ਮ। -ਫੋਟੋ: ਲਾਲੀ
Advertisement

ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਅਗਵਾਈ ਹੇਠ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਡਿਪਟੀ ਕਮਿਸ਼ਨਰ ਦਫਤਰ ਅੱਗੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦੀ ਅਰਥੀ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁਲਾਜ਼ਮ ਮੰਗਾਂ ਪ੍ਰਤੀ ਸਰਕਾਰ ਦੇ ਨਾਂਹ-ਪੱਖੀ ਵਤੀਰੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਯੂਨੀਅਨ ਆਗੂ ਮੇਲਾ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਪਾਸਾ ਵੱਟ ਲਿਆ ਹੈ। ਮੁਲਾਜ਼ਮਾਂ ਨਾਲ ਕੀਤੇ ਵਾਅਦੇ ਮੁਤਾਬਿਕ ਕੱਚੇ, ਆਊਟਸੋਰਸਿਜ਼ ,ਸਕੀਮ ਵਰਕਰਾਂ ਨੂੰ ਪੱਕੇ ਨਹੀਂ ਕੀਤਾ ਗਿਆ ਅਤੇ ਨਾ ਹੀ ਠੇਕੇਦਾਰੀ ਸਿਸਟਮ ਖਤਮ ਕੀਤਾ ਗਿਆ ਹੈ। ਮੁਲਾਜ਼ਮਾਂ ਨਾਲ ਕੀਤੇ ਵਾਅਦੇ ਮੁਤਾਬਕ 2004 ਤੋਂ ਬਾਅਦ ਭਾਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਵੀ ਲਾਗੂ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ 17 ਜੁਲਾਈ 2020 ਦਾ ਪੱਤਰ ਵਾਪਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਡੀ ਏ ਅਤੇ ਡੀ ਏ ਦੀਆਂ ਬਕਾਇਆ ਕਿਸ਼ਤਾਂ ਦੇਣ ਤੋਂ ਵੀ ਸਰਕਾਰ ਆਨਾਕਾਨੀ ਕਰ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁਲਾਜ਼ਮਾਂ ਨੂੰ ਡੀ.ਏ ਦੇਣ ਦੇ ਮੁਲਾਜ਼ਮਾਂ ਦੇ ਹੱਕ ਵਿਚ ਆਏ ਫੈਸਲੇ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਮੁਲਾਜ਼ਮ ਵਰਗ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਕੀਤੇ ਵਾਅਦੇ ਪੂਰੇ ਕੀਤੇ ਜਾਣ।

Advertisement

Advertisement
Advertisement
×