DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮਾਂ ਵੱਲੋਂ ਪਾਵਰਕੌਮ ਦਫ਼ਤਰ ਅੱਗੇ ਧਰਨਾ

ਪਟਿਆਲਾ ਵਿੱਚ ਮਾਲ ਰੋਡ ’ਤੇ ਆਵਾਜਾੲੀ ਠੱਪ; ਆੳੂਟਸੋਰਸ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਪਾਵਰਕੌਮ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਆਊਟਸੋਰਸ ਕਾਮੇ। -ਫੋਟੋ: ਰਾਜੇਸ਼ ਸੱਚਰ
Advertisement

ਪਾਵਰਕੌਮ ਟਰਾਂਸਕੋ ਆਊਟਸੋਰਸ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਲਈ ਯੂਨੀਅਨ ਦੇ ਸੂਬਾ ਪ੍ਰਧਾਨ ਹਰਵਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਪੀ ਐੱਸ ਪੀ ਸੀ ਐੱਲ ਦੇ ਇਥੇ ਮਾਲ ਰੋਡ ’ਤੇ ਸਥਿਤ ਮੁੱਖ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਮੁਲਾਜ਼ਮਾਂ ਨੇ ਇਸ ਦੌਰਾਨ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਹੀ ਫੁਹਾਰਾ ਚੌਕ ਤੋਂ ਸ਼ੇਰਾਂਵਾਲਾ ਗੇਟ ਤੱਕ ਮਾਲ ਰੋਡ ਦੇ ਦੋਵੇਂ ਪਾਸੇ ਆਵਾਜਾਈ ਠੱਪ ਰੱਖੀ ਗਈ। ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਆਊਟਸੋਰਸ ਕਰਮਚਾਰੀਆਂ ਨੂੰ ਸਿੱਧੇ ਵਿਭਾਗ ਵਿੱਚ ਲਿਆ ਜਾਵੇ ਤੇ ਬਕਾਇਆ ਤਨਖਾਹਾਂ ਤੁਰੰਤ ਦੇਣ ਸਮੇਤ ਹੋਰ ਮੰਗਾਂ ਦੀ ਪੂਰਤੀ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਯੂਨੀਅਨ ਦੇ ਵਰਕਰਾਂ ਨੇ ਰੋਸ ਮਾਰਚ ਵੀ ਕੀਤਾ ਜਿਸ ਦੌਰਾਨ ਫੁਹਾਰਾ ਚੌਕ ਤੋਂ ਪੀ ਐੱਸ ਪੀ ਸੀ ਐੱਲ ਮੁੱਖ ਦਫਤਰ ਦੇ ਮੁੱਖ ਗੇਟ ਤੱਕ ਰੋਸ ਮਾਰਚ ਕੀਤਾ।

Advertisement

ਪਾਵਰਕੌਮ ਦੇ ਸਾਬਕਾ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਯੋਜਨਾਬੱਧ ਹਮਲਾ ਕਰਾਰ

ਪਟਿਆਲਾ (ਖੇਤਰੀ ਪ੍ਰਤੀਨਿਧ): ਪੀ ਐੱਸ ਪੀ ਸੀ ਐੱਲ ਦੇ ਸਾਬਕਾ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜਨੀਅਰ ਕੇ ਡੀ ਚੌਧਰੀ ਅਤੇ ਸੇਵਾਮੁਕਤ ਮੁੱਖ ਇੰਜਨੀਅਰ ਸੰਜੀਵ ਪ੍ਰਭਾਕਰ ਖ਼ਿਲਾਫ਼ ਵਿਜੀਲੈਂਸ ਕਾਰਵਾਈ ਦਾ ਨੋਟਿਸ ਲੈਂਦਿਆਂ ਪੀ ਐੱਸ ਈ ਬੀ ਇੰਜਨੀਅਰਜ਼ ਐਸੋਸੀਏਸ਼ਨ ਨੇ ਇਸ ਨੂੰ ਬਿਜਲੀ ਖੇਤਰ ਦੇ ਸੀਨੀਅਰ ਟੈਕਨੋਕਰੈਟਾਂ ਵਿਰੁੱਧ ‘ਯੋਜਨਾਬੱਧ ਹਮਲਾ’ ਕਰਾਰ ਦਿੱਤਾ। ਇਸ ਦੇ ਨਾਲ ਹੀ ਐਸੋਸੀਏਸ਼ਨ ਨੇ ਇਨ੍ਹਾਂ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਅਤੇ ਸਮੁੱਚੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਇੰਜਨੀਅਰਾਂ ਦਾ ਕਹਿਣਾ ਹੈ ਕਿ ਇਸ ਘਟਨਾਕ੍ਰਮ ਕਾਰਨ ਪਾਵਰਕੌਮ ਤੇ ਟਰਾਂਸਕੋ ਦੇ ਇੰਜਨੀਅਰਾਂ ਵਿੱਚ ਰੋਸ ਹੈ। ਇਸ ਸਬੰਧੀ ਜਥੇਬੰਦੀ ਵੱਲੋਂ ਇਸ ਮਾਮਲੇ ’ਤੇ ਚਰਚਾ ਲਈ ਕਾਰਜਕਾਰਨੀ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਐਸੋਸੀਏਸ਼ਨ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਦਰਜ ਐੱਫ ਆਈ ਆਰ ਅਸਪਸ਼ਟ ਹੈ।

Advertisement

Advertisement
×