ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਦਸੰਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਅੱਜ ਪੰਜਾਬ ਸਰਕਾਰ ਦੇ ਏਸੀਪੀ ਸਕੀਮ ’ਤੇ ਰੋਕ ਲਗਾਉਣ ਅਤੇ 2015 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪਰਖ਼ ਕਾਲ ਸਮੇਂ ਦਾ ਏਰੀਅਰ ਨਾ ਦੇਣ ਬਾਰੇ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ, ਨਵੀਨ ਪ੍ਰਾਸ਼ਰ ਵਿੱਤ ਸਕੱਤਰ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾ ਨੇ ਸੰਬੋਧਨ ੀਤਾ। ਉਨ੍ਹਾਂ ਵੱਲੋਂ ਸੂਬਾ ਸਰਕਾਰ ’ਤੇ ਦੋਸ਼ ਲਗਾਉਂਦਿਆ ਕਿਹਾ ਕਿ ਲੰਬੇ ਤੋਂ ਮੁਲਾਜ਼ਮ ਹੜਤਾਲਾਂ ਕਰ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ, ਪਰ ਸਰਕਾਰ ਮੁਲਾਜ਼ਮਾਂ ਦੇ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕਰ ਰਹੀ। ਆਗੂਆਂ ਨੇ ਕਿਹਾ ਕਿ 2015 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪ੍ਰੋਬੇਸ਼ਨ ਪੀਰੀਅਡ ਦਾ ਏਰੀਅਰ ਦਿੱਤਾ ਜਾਵੇ, 2015 ਤੋਂ ਬਾਅਦ ਪਦਉੱਨਤ ਹੋਏ ਮੁਲਾਜ਼ਮਾਂ ਨੂੰ ਉਸ ਮਿਤੀ ਤੋਂ ਐਚਆਰਐੱਮਐੱਸ ਸਾਈਟ ’ਤੇ ਆਪਸ਼ਨਾਂ ਅਪਡੇਟ ਕੀਤੀਆਂ ਜਾਣ ਆਦਿ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੂਬੇ ਭਰ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਜਾਵੇਗਾ। ਪ੍ਰਦਰਸ਼ਨਕਾਰੀਆਂ ਵੱਲੋਂ ਭਲਕੇ 17 ਦਸੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕਰਨ ਦਾ ਐਲਾਨ ਵੀ ਕੀਤਾ ਗਿਆ।
ਬਿਜਲੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ
ਦੇਵੀਗੜ੍ਹ (ਪੱਤਰ ਪ੍ਰੇਰਕ): ਸਥਾਨਕ ਤੇ ਰੌਹੜ ਜਾਗੀਰ ਸਬ-ਡਿਵੀਜ਼ਨਾਂ ਦੇ ਮੁਲਾਜ਼ਮਾਂ ਵੱਲੋਂ ਜੁਆਇੰਟ ਫੋਰਮ ਦੇ ਸੱਦੇ ’ਤੇ ਬਿਜਲੀ ਕਾਰਪੋਰੇਸ਼ਨ ਮੈਨੇਜਮੈਂਟ ਦੇ ਅੜੀਅਲ ਵਤੀਰੇ ਖ਼ਿਲਾਫ਼ ਅੱਜ ਦੇਵੀਗੜ੍ਹ ਵਿਚ ਮੁਲਾਜ਼ਮ ਸਾਥੀ ਪੇਂਡੂ ਭੱਤਾ ਕੱਟਣ ਅਤੇ ਪ੍ਰੋਬੇਸ਼ਨ ਪੀਰੀਅਡ ਵਿਚ ਤਨਖ਼ਾਹ ਦੇਣ ਤੋਂ ਸਰਕਾਰ ਵੱਲੋਂ ਮੁੱਕਰਨ ’ਤੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮਗਰੋਂ ਮੁਲਾਜ਼ਮਾਂ ਨੇ ਭੱਤਾ ਕੱਟਣ ਵਾਲੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਐਂਪਲਾਈਜ਼ ਫੈੱਡਰੇਸ਼ਨ ਦੇ ਆਗੂ ਹਰਭਜਨ ਸਿੰਘ ਚੌਹਾਨ ਨੇ ਕਿਹਾ ਕਿ ਇਹ ਵਿਰੋਧ ਇਸ ਲਈ ਕੀਤਾ ਗਿਆ ਹੈ ਕਿ ਬਿਜਲੀ ਮੁਲਾਜ਼ਮਾਂ ਨੂੰ ਪਹਿਲੀ ਦਸੰਬਰ 2011 ਤੋਂ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਦੀ ਤਰਜ਼ ’ਤੇ ਪੇਅ ਬੈਂਡ ਨਹੀਂ ਦੇ ਰਹੀ। ਇਸ ਬਾਰੇ ਵਾਰ ਵਾਰ ਲਿਖਤੀ ਸਮਝੌਤੇ ਕਰਨ ਦੇ ਬਾਵਜੂਦ ਮੈਨੇਜਮੈਂਟ ਮੁੱਕਰ ਰਹੀ ਹੈ। ਇਸ ਕਾਰਨ ਸਾਰੇ ਮੁਲਾਜ਼ਮ ਲਗਾਤਾਰ ਸਮੂਹਿਕ ਛੁੱਟੀ ’ਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੈਨੇਜਮੈਂਟ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹਰਭਜਨ ਸਿੰਘ ਚੌਹਾਨ ਤੋਂ ਇਲਾਵਾ ਜੋਗਿੰਦਰ ਗਿਰ, ਹਰਵਿੰਦਰ ਗੋਸਵਾਮੀ, ਬਲਵਿੰਦਰ ਸਿੰਘ ਸੰਧੂ ਸੂਬਾ ਪ੍ਰਧਾਨ ਏਟਕ, ਜਰਨੈਲ ਸਿੰਘ ਏਟਕ ਅਤੇ ਹੋਰ ਮੌਜੂਦ ਸਨ।