ਪਰਾਲੀ ਨਾ ਸਾੜਨ ਬਾਰੇ ਪ੍ਰੇਰਿਆ
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਡੀ ਐੱਸ ਪੀ ਦੀਪਇੰਦਰ ਜੇਜੀ ਨੇ ਅੱਜ ਥਾਣਾ ਲਹਿਰਾਗਾਗਾ ਵਿੱਚ ਪਿੰਡਾਂ ਦੇ ਪੰਚਾਇਤ ਮੈਂਬਰਾਂ ਅਤੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਡੀ ਐੱਸ ਪੀ ਨੇ ਪੰਚਾਇਤ ਮੈਂਬਰਾਂ ਅਤੇ ਨੰਬਰਦਾਰ ਨੂੰ ਅਪੀਲ...
Advertisement
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਡੀ ਐੱਸ ਪੀ ਦੀਪਇੰਦਰ ਜੇਜੀ ਨੇ ਅੱਜ ਥਾਣਾ ਲਹਿਰਾਗਾਗਾ ਵਿੱਚ ਪਿੰਡਾਂ ਦੇ ਪੰਚਾਇਤ ਮੈਂਬਰਾਂ ਅਤੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਡੀ ਐੱਸ ਪੀ ਨੇ ਪੰਚਾਇਤ ਮੈਂਬਰਾਂ ਅਤੇ ਨੰਬਰਦਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਇਸ ਕੰਮ ਵਿੱਚ ਇੱਕ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਡੀ ਐੱਸ ਪੀ ਨੇ ਪੰਚਾਇਤਾਂ ਨੂੰ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਦਿੱਤੀਆਂ ਜਾ ਰਹੀਆਂ ਸਬਸਿਡੀ ਵਾਲੀਆਂ ਮਸ਼ੀਨਾਂ ਅਤੇ ਹੋਰ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਐੱਸ ਐੱਚ ਓ ਇੰਸਪੈਕਟਰ ਕਰਮਜੀਤ ਸਿੰਘ ਅਤੇ ਹੋਰ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ।
Advertisement
Advertisement
