ਪੱਤਰ ਪ੍ਰੇਰਕ
ਅਮਰਗੜ੍ਹ, 14 ਸਤੰਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੂੰ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਐਲਾਨੇ ਜਾਣ ’ਤੇ ਵਰਕਰਾਂ ਨੇ ਲੱਡੂ ਵੰਡੇ। ਇਸ ਮੌਕੇ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਮਨੀ, ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਐਸ ਸੀ ਜਸਵਿੰਦਰ ਸਿਘ ਦੱਦੀ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਆੜ੍ਹਤੀ ਪਰਮਜੀਤ ਸਿੰਘ, ਸੀਨੀਅਰ ਆਗੂ ਕੁਲਦੀਪ ਸਿੰਘ ਪੇਂਟੂ, ਸਰਪੰਚ ਰਾਜਿੰਦਰ ਸਿੰਘ ਟੀਨਾ ਨੰਗਲ, ਸੀਨੀਅਰ ਆਗੂ ਸੁਖਵੀਰ ਸਿੰਘ ਬਿੱਟੂ, ਸੀਨੀਅਰ ਆਗੂ ਸਤਨਾਮ ਸਿੰਘ ਨਾਰੀਕੇ, ਇਸਤਰੀ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਅਮ੍ਰਿਤਪਾਲ ਕੌਰ ਬਡਲਾ, ਆੜ੍ਹਤੀ ਹਰਫੂਲ ਸਿੰਘ ਨਿਆਮਤਪੁਰ, ਸਾਬਕਾ ਸਰਪੰਚ ਜਰਨੈਲ ਨਿਆਮਤਪੁਰ, ਪ੍ਰਧਾਨ ਦਰਸ਼ਨ ਸਿੰਘ ਅਮਰਗੜ੍ਹ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਆਦਿ ਹਾਜ਼ਰ ਸਨ
ਪਾਤੜਾਂ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਸ਼ੁਤਰਾਣਾ ਤੋਂ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਦੀ ਟਿਕਟ ਦਾ ਐਲਾਨ ਕੀਤੇ ਜਾਣ ’ਤੇ ਹਲਕੇ ਦੇ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ ਛਾ ਗਈ ਹੈ । ਪਾਰਟੀ ਵਰਕਰਾਂ ਨੇ ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਮਾਹਲ ਦੀ ਅਗਵਾਈ ਵਿੱਚ ਲੱਡੂ ਵੰਡੇ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਸਿੰਘ ਦੁਤਾਲ, ਜਗਤਾਰ ਸਿੰਘ, ਸਤਪਾਲ ਸਿੰਘ, ਕੁਲਦੀਪ ਸਿੰਘ ਹਾਜ਼ਰ ਸਨ।
ਦੇਵੀਗੜ੍ਹ (ਪੱਤਰ ਪ੍ਰੇਰਕ): ਹਲਕਾ ਸਨੌਰ ਤੋਂ ਮੌਜੂਦਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਟਿਕਟ ਦੇਣ ਦੇ ਐਲਾਨ ਤੋਂ ਬਾਅਦ ਵਰਕਰਾਂ ਵਿਚ ਖੁਸ਼ੀ ਦਾ ਆਲਮ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਪਾਰਟੀ ਵਰਕਰਾਂ ਵਲੋਂ ਲੱਡੂ ਵੰਡੇ ਗਏ। ਇਸ ਮੌਕੇ ਤਰਸੇਮ ਸਿੰਘ ਕੋਟਲਾ ਸਰਕਲ ਪ੍ਰਧਾਨ ਰੋਹੜ ਜਗੀਰ, ਅਜੈਬ ਸਿੰਘ ਪਟਵੀ ਦਫਤਰ ਇੰਚਾਰਜ, ਸ਼ਾਨਵੀਰ ਸਿੰਘ ਬ੍ਰਹਮਪੁਰ, ਬਿਕਰਮ ਸਿੰਘ ਫਰੀਦਪੁਰ ਹਾਜ਼ਰ ਸਨ।