ਰਮੇਸ਼ ਭਾਰਦਵਾਜ
ਲਹਿਰਾਗਾਗਾ, 20 ਮਈ
ਇਥੇ ਰਿਲਾਇੰਸ ਪੰਪ ਅੱਗੇ ਖੇਤੀ ਕਾਨੂੰਨਾਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ’ਚ ਧਰਨਾ 231ਵੇਂ ਦਿਨ ’ਚ ਦਾਖਲ ਹੋ ਗਿਆ। ਸਟੇਜ ਦੀ ਸ਼ੁਰੂਆਤ ਗੀਤਕਾਰਾਂ ਵਲੋਂ ਲੋਕ ਪੱਖੀ ਗੀਤ ਗਾ ਕੇ ਕੀਤੀ ਗਈ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਰਾਮਚੰਦ ਸਿੰਘ ਚੋਟੀਆਂ, ਹਰਜਿੰਦਰ ਸਿੰਘ ਨੰਗਲਾ, ਕਰਨੈਲ ਗਨੋਟਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਜਸ਼ਨਦੀਪ ਕੌਰ ਪਿਸ਼ੌਰ, ਮਨਪ੍ਰੀਤ ਕੌਰ ਭੁਟਾਲ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੋਟਾਂ ਲੈਣ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।