ਪੱਤਰ ਪ੍ਰੇਰਕ
ਲਹਿਰਾਗਾਗਾ, 22 ਅਕਤੂਬਰ
ਇੱਥੇ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਿੱਚ ਵਿਦਿਆਰਥੀਆਂ ਦੇ ਚਾਰਟ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਕਾਲਜ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸਮਾਜਿਕ ਕੁਰੀਤੀਆਂ ਦੇ ਮਾੜੇ ਪ੍ਰਭਾਵ ਨੂੰ ਦਰਸਾਉਂਦੇ ਹੋਏ ਪੋਸਟਰ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਸਲੋਗਨ ਆਦਿ ਲਿਖੇ। ਵਿਦਿਆਰਥਣ ਦਿਲਪ੍ਰੀਤ ਕੌਰ ਸੰਗਤਪੁਰਾ ਨੇ ‘ਨਸ਼ੇ ਦੇ ਮਾੜੇ ਪ੍ਰਭਾਵ’ ਬਾਰੇ ਵਿਲੱਖਣ ਤਸਵੀਰ ਬਣਾ ਕੇ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਘੋੜੇਨੱਬ ਨੇ ‘ਪਾਣੀ ਬਚਾਓ’ ਸਬੰਧੀ ਤਸਵੀਰ ਤੇ ਸਲੋਗਨ ਲਿਖ ਕੇ ਦੂਜਾ ਸਥਾਨ ਅਤੇ ਵਿਦਿਆਰਥੀ ਜਗਸੀਰ ਸਿੰਘ ਨੇ ‘ਰੁੱਖ ਬਚਾਓ’ ਸਬੰਧੀ ਚਿੱਤਰ ਬਣਾ ਕੇ ਤੀਸਰਾ ਸਥਾਨ ਹਾਸਲ ਕੀਤਾ।
ਧੂਰੀ (ਖੇਤਰੀ ਪ੍ਰਤੀਨਿਧ): ਦੇਸ਼ ਭਗਤ ਕਾਲਜ ਬਰੜਵਾਲ ਦੇ ਇਤਿਹਾਸ ਵਿਭਾਗ ਵੱਲੋਂ ਇਤਿਹਾਸਕ ਲੇਖ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀ ਬਲਜੀਵਨ ਸਿੰਘ ਨੇ ਪਹਿਲਾ, ਹਰਪ੍ਰੀਤ ਸਿੰਘ ਨੇ ਦੂਜਾ, ਸ਼ੰਕੁਤਲਾ ਦੇਵੀ ਅਤੇ ਕਲਮਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਵਿਭਾਗ ਮੁਖੀ ਡਾ. ਗੁਰਮੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ- ਅਫਜ਼ਾਈ ਕੀਤੀ।