ਕਾਲਜ ’ਚ ਗੁਰੂ ਤੇਗ ਬਹਾਦਰ ਨੂੰ ਸਮਰਪਿਤ ਸਮਾਗਮ
ਇਥੇ ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਹ ਸਮਾਗਮ ਕਾਲਜ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅਤੇ ਕਾਲਜ ਪ੍ਰਿੰਸੀਪਲ ਡਾ. ਬਚਿੱਤਰ ਸਿੰਘ ਦੀ ਦੇਖ ਰੇਖ ਕਰਵਾਇਆ ਗਿਆ। ਇਸ ਮੌਕੇ ਉੱਘੇ ਲੇਖਕ ਤੇ ਬੁਲਾਰੇ ਪ੍ਰੋਫੈਸਰ ਹਰਪਾਲ ਸਿੰਘ ਪੰਨੂ (ਡਾ) ਵੱਲੋਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਦਿੱਤਾ ਗਿਆ। ਉਨ੍ਹਾਂ ਨੇ ਜਿੱਥੇ ਸਿੱਖੀ ਸਿਧਾਂਤਾਂ ਅਤੇ ਸਿੱਖਿਆ ਦੀ ਗੱਲ ਕੀਤੀ, ਉੱਥੇ ਹੀ ਉਨ੍ਹਾਂ ਪੁਰਾਣੇ ਵੇਦਾਂ ਰਿਗਵੇਦਾਂ ਦੀ ਗੱਲ ਕਰਦਿਆਂ ਹਿੰਦੂਵਾਦ, ਬ੍ਰਾਹਮਣਵਾਦ ਬੁੱਧਿਜ਼ਮ ਤੇ ਵੱਡ ਵਡੇਰਿਆਂ ਦੀ ਉਸਤਤ ਕਰਦਿਆਂ ਫਿਰ ਸਿੱਖ ਗੁਰੂਆਂ ਖਾਸ ਤੌਰ ’ਤੇ ਗੁਰੂ ਤੇਗ ਬਹਾਦਰ ਦੇ ਜੀਵਨ ਬਾਰੇ ਜਾਣੂ ਕਰਵਾਇਆ। ਕਾਲਜ ਪ੍ਰਬੰਧਕਾਂ, ਪ੍ਰਿੰਸੀਪਲ ਡਾ. ਬਚਿੱਤਰ ਸਿੰਘ, ਇਤਿਹਾਸ ਵਿਭਾਗ ਵੱਲੋਂ ਡਾ ਕਰਮਜੀਤ ਸਿੰਘ ਤੇ ਹੋਰਾਂ ਵੱਲੋਂ ਆਏ ਮਹਿਮਾਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸੇਵਾ- ਮੁਕਤ ਪ੍ਰੋਫੈਸਰ ਡਾਕਟਰ ਕਰਮਜੀਤ ਕੌਰ, ਪ੍ਰੋਫੈਸਰ ਰਾਜਿੰਦਰ ਕੁਮਾਰ, ਪ੍ਰਿੰਸੀਪਲ ਜੋਗਿੰਦਰ ਸਿੰਘ, ਕਰਮਜੀਤ ਸਿੰਘ ਜਨਾਬ ਫਰਵਾਲੀ ਅਤੇ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਜਲਵਾਣਾ ਦੇ ਵਿਦਿਆਰਥੀਆਂ ਤੇ ਸਟਾਫ ਨੇ ਵੀ ਉਚੇਚੇ ਤੌਰ ਤੇ ਪਹੁੰਚ ਕੇ ਇਸ ਲੈਕਚਰ ਦਾ ਲੁਤਫ ਲਿਆ। ਡਾ. ਹਰਪਾਲ ਸਿੰਘ ਪੰਨੂ ਦਾ ਸਨਮਾਨ ਵੀ ਕੀਤਾ ਗਿਆ।
