ਮਹਾਸ਼ਿਵਰਾਤਰੀ ਨੂੰ ਸਮਰਪਿਤ ਸਮਾਗਮ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮਹਾਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਪਟਿਆਲਾ ਦੀ ਅਨਾਜ ਮੰਡੀ ਸਥਿਤ ਸ਼ਿਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਭਗਵਾਨ ਸ਼ਿਵ ਦੀ ਪੂਜਾ ਕੀਤੀ। ਉਨ੍ਹਾਂ...
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮਹਾਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਪਟਿਆਲਾ ਦੀ ਅਨਾਜ ਮੰਡੀ ਸਥਿਤ ਸ਼ਿਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਭਗਵਾਨ ਸ਼ਿਵ ਦੀ ਪੂਜਾ ਕੀਤੀ। ਉਨ੍ਹਾਂ ਭਗਵਾਨ ਸ਼ਿਵ ਦਾ ਅਭਿਸ਼ੇਕ ਕੀਤਾ ਅਤੇ ਪੰਜਾਬ ਤੇ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਚੇਅਰਮੈਨ ਸ੍ਰੀ ਬਰਸਟ ਨੇ ਸਭ ਨੂੰ ਮਹਾਸ਼ਿਵਰਾਤਰੀ ਦੀਆਂ ਵਧਾਈਆਂ ਦਿੰਦਿਆਂ ਇੱਕਜੁੱਟ ਹੋ ਕੇ ਰਹਿਣ ਦਾ ਸੰਦੇਸ਼ ਦਿੱਤਾ। ਮੰਦਰ ਕਮੇਟੀ ਵੱਲੋਂ ਹਰਚੰਦ ਸਿੰਘ ਬਰਸਟ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਅਸ਼ੋਕ ਕੁਮਾਰ ਸਿਰਸਵਾਲ, ਹਰਿੰਦਰ ਸਿੰਘ ਧਬਲਾਨ, ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਇੰਜ. ਸਤਵਿੰਦਰ ਸਿੰਘ ਸੈਣੀ, ਜਨਰਲ ਸਕੱਤਰ ਨਰੇਸ਼ ਮਿੱਤਲ ਭੋਲਾ, ਅਸ਼ੋਕ ਕੁਮਾਰ, ਚਰਨ ਦਾਸ ਗੋਇਲ, ਖਰਦਮਣ ਰਾਏ ਗੁਪਤਾ, ਰਣਧੀਰ ਸਿੰਘ ਨਲੀਨਾ, ਪਰਮਜੀਤ ਸਿੰਘ ਮਿਰਜਾਪੁਰ, ਪਿਸ਼ਵ ਗੋਇਲ ਕਾਕੂ, ਗੁਰਨਾਮ ਸਿੰਘ ਲਚਕਾਣੀ, ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਸੁਰੇਸ਼ ਬਾਂਸਲ ਡਕਾਲਾ, ਸ਼ਿਵ ਮੰਦਰ ਕਮੇਟੀ ਦੇ ਚੇਅਰਮੈਨ ਕਮਲ ਗੋਇਲ ਤੇ ਜਨਰਲ ਸਕੱਤਰ ਸੰਜੀਵਨ ਮਿੱਤਲ ਸਮੇਤ ਹੋਰ ਪਤਵੰਤੇ ਮੌਜੂਦ ਰਹੇ।
ਲਹਿਰਾਗਾਗਾ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਲੇਹਲ ਕਲਾਂ ਦੇ ਸ਼ਿਵ ਮੰਦਰ ਵਿੱਚ ਭਾਨਗਿਰੀ ਮਹਾਰਾਜ ਦੀ ਰਹਿਨੁਮਾਈ ਹੇਠ ਲਗਭਗ 150 ਸਾਧੂ ਸੰਤਾਂ ਨੇ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਮੌਕੇ ਡੇਰੇ ਦੇ ਮੁਖੀ ਭਾਨਗਿਰੀ ਮਹਾਰਾਜ ਨੇ ਲਗਭਗ 150 ਸਾਧੂ ਸੰਤਾਂ ਨੇ ਮੰਦਰ ਵਿੱਚ ਪਹੁੰਚ ਕੇ ਸੰਗਤ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਦੱਸਿਆ ਕਿ ਸਾਧੂ ਸੰਤਾਂ ਨੇ ਨਗਰ ਖੇੜੇ ਦੀ ਸੁੱਖ ਸ਼ਾਂਤੀ ਲਈ ਪੂਜਾ ਕੀਤੀ। ਇਸ ਮੌਕੇ ਰਜਨੀਸ਼ ਕੁਮਾਰ ਰਾਜੂ ਕੌਂਸਲਰ ਲਹਿਰਾ, ਪ੍ਰਸ਼ਾਂਤ ਬੰਸਲ, ਕੌਂਸਲਰ ਸੁਨੀਲ ਕੁਮਾਰ ਬਬਲੀ, ਦੀਪਕ ਗਰਗ ਤੇ ਮਧੂ ਸੂਦਨ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ।
ਓ ਐੱਸ ਡੀ ਵੱਖ-ਵੱਖ ਮੰਦਰਾਂ ’ਚ ਨਤਮਸਤਕ
ਧੂਰੀ (ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ): ਮਹਾਸ਼ਿਵਰਾਤਰੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਉਨ੍ਹਾਂ ਇਲਾਕੇ ਦੀ ਖੁਸ਼ਹਾਲੀ, ਅਮਨ-ਚੈਨ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਉਹ ਪ੍ਰਾਚੀਨ ਸ਼ਿਵ ਮੰਦਿਰ ਦੋਹਲਾ ਵਿੱਚ ਲੱਗੇ ਵਿਸ਼ਾਲ ਮੇਲੇ ਵਿੱਚ ਵੀ ਸ਼ਾਮਲ ਹੋਏ। ਇਸ ਉਪਰੰਤ ਉਹ ਸ੍ਰੀ ਗਣੇਸ਼ ਮੰਦਰ ’ਚ ਵੀ ਨਤਮਸਤਕ ਹੋਏ। ਉਹ ਪੰਚਵਟੀ ਮੰਦਰ ਵੀ ਪਹੁੰਚੇ, ਜਿੱਥੇ ਉਨ੍ਹਾਂ ਨਤਮਸਤਕ ਹੋਣ ਉਪਰੰਤ ਧਰਮਸ਼ਾਲਾ ਦੇ ਨਿਰਮਾਣ ਦਾ ਪਹਿਲਾ ਪੜਾਅ ਪੂਰਾ ਹੋਣ ’ਤੇ ਇਸ ਦਾ ਉਦਘਾਟਨ ਕੀਤਾ। ਉਹ ਸ਼ੀਤਲਾ ਮਾਤਾ ਮੰਦਰ (ਨੇੜੇ ਮਹਾਵੀਰ ਮੰਦਰ) ਵਿੱਚ ਕਰਵਾਏ ਛੇਵੇਂ ਵਿਸ਼ਾਲ ਭੰਡਾਰੇ ਵਿੱਚ ਵੀ ਸ਼ਾਮਲ ਹੋਏ ਅਤੇ ਲੰਗਰ ਵੰਡਿਆ। ਇਸ ਮੌਕੇ ਪੁਸ਼ਪਿੰਦਰ ਸ਼ਰਮਾ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਪੁਸ਼ਪਿੰਦਰ ਅੱਤਰੀ ਅਤੇ ਸੁਖਵੀਰ ਸਿੰਘ ਸੋਢੀ ਵੀ ਮੌਜੂਦ ਸਨ।

