ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਗੁਰਬਾਣੀ ਉਚਾਰਨ ਮੁਕਾਬਲਿਆਂ ਦੌਰਾਨ ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਛੰਨਾਂ ਦੇ ਵਿਦਿਆਰਥੀ ਛਾਏ
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 6 ਜੁਲਾਈ

Advertisement

ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਸਮਾਗਮਾਂ ਅਧੀਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਅਤੇ ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਸੰਗਰੂਰ ਦੇ ਸਾਂਝੇ ਉਪਰਾਲੇ ਅਧੀਨ ਗੁਰਦੁਆਰਾ ਸਾਹਿਬ ਹਰਗੋਬਿੰਦਪੁਰਾ ਵਿੱਚ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲੇ ਕਰਵਾਏ ਗਏ। ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਹਰਪ੍ਰੀਤ ਸਿੰਘ, ਕੁਲਵੀਰ ਸਿੰਘ, ਭਾਈ ਸਤਵਿੰਦਰ ਸਿੰਘ ਭੋਲਾ ਹੈੱਡ ਗ੍ਰੰਥੀ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ ਤੇ ਬਲਵੰਤ ਸਿੰਘ ਭੀਖੀ ਸਲਾਹਕਾਰ ਦੀ ਦੇਖ-ਰੇਖ ਹੇਠ ਇਹ ਮੁਕਾਬਲੇ ਕਰਵਾਏ ਗਏ। ਅਜਮੇਰ ਸਿੰਘ ਜ਼ੋਨਲ ਸਕੱਤਰ ਨੇ ਆਏ ਵਿਦਿਆਰਥੀਆਂ ਅਤੇ ਅਧਿਆਪਕ ਇੰਚਾਰਜਾਂ ਦਾ ਸਵਾਗਤ ਕੀਤਾ ਅਤੇ ਸਟੱਡੀ ਸਰਕਲ ਦੀਆਂ ਕਾਰਜਵਿਧੀਆਂ ਬਾਰੇ ਜਾਣਕਾਰੀ ਦਿੱਤੀ। ਨਤੀਜਿਆਂ ਅਨੁਸਾਰ ਪ੍ਰਾਇਮਰੀ ਗਰੁੱਪ ਵਿੱਚੋਂ ਅੰਤਰਪ੍ਰੀਤ ਸਿੰਘ ਅਤੇ ਆਕਾਸ਼ਪ੍ਰੀਤ ਕੌਰ ਬਚਪਨ ਇੰਗਲਿਸ਼ ਸਕੂਲ ਸੰਗਰੂਰ ਅਤੇ ਹਰਮਨਪ੍ਰੀਤ ਕੌਰ ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਛੰਨਾ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ ਜਦੋਂ ਕਿ ਅੰਨਤਵੀਰ ਸਿੰਘ ਭੱਟੀ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਸੰਗਰੂਰ ਅਤੇ ਏਕਮਜੋਤ ਕੌਰ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਨੇ ਹੌਸਲਾਵਧਾਊ ਇਨਾਮ ਪ੍ਰਾਪਤ ਕੀਤੇ।

ਜੂਨੀਅਰ ਗਰੁੱਪ ਵਿੱਚ ਜਪਦੀਪ ਸਿੰਘ ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਛੰਨਾ, ਸਿਮਰਜੀਤ ਕੌਰ ਅਕਾਲ ਅਕੈਡਮੀ ਚੀਮਾ ਸਾਹਿਬ ਅਤੇ ਅਨਮੋਲਰੀਤ ਕੌਰ ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਖੰਨਾ ਨੇ ਕਰਮਵਾਰ ਪਹਿਲੇ ਤਿੰਨ ਸਥਾਨ ਹਾਸਿਲ ਕੀਤੇ ਜਦੋਂ ਕਿ ਗੁਰਮਨਜੋਤ ਸਿੰਘ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਅਤੇ ਬਲਪ੍ਰੀਤ ਸਿੰਘ ਵਸੰਤ ਵੈਲੀ ਪਬਲਿਕ ਸਕੂਲ ਸੰਗਰੂਰ ਨੇ ਹੌਸਲਾ ਵਧਾਊ ਇਨਾਮ ਪ੍ਰਾਪਤ ਕੀਤੇ। ਸੀਨੀਅਰ ਗਰੁੱਪ ਮੁਕਾਬਲਿਆਂ ਵਿੱਚ ਜਸ਼ਨਪ੍ਰੀਤ ਸਿੰਘ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ, ਹਰਪ੍ਰੀਤ ਕੌਰ ਨਾਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਛੰਨਾ ਅਤੇ ਰਮਨਦੀਪ ਕੌਰ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ- ਬਹਾਦਰਪੁਰ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਲ ਕੀਤੇ ਜਦੋਂਕਿ ਨਰਜੀਤ ਸਿੰਘ ਗੁਰੂ ਰਾਮਦਾਸ ਪਬਲਿਕ ਸਕੂਲ ਘਰਾਚੋਂ ਅਤੇ ਪ੍ਰੀਆ ਸ਼ਰਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਗਵਾਲ ਨੇ ਹੌਸਲਾਵਧਾਊ ਇਨਾਮ ਪ੍ਰਾਪਤ ਕੀਤੇ।

ਇਸ ਮੌਕੇ ਜਗਤਾਰ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਰਾਮਪੁਰਾ ਕਾਰਜਕਾਰੀ ਪ੍ਰਧਾਨ ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ, ਹਰਭਜਨ ਸਿੰਘ ਭੱਟੀ ਦੇ ਨਾਲ ਜੱਜ ਸਾਹਿਬਾਨ, ਇਸਤਰੀ ਸਤਿਸੰਗ ਸਭਾ ਦੀ ਪ੍ਧਾਨ ਬਲਵੰਤ ਕੌਰ, ਸੰਤੋਸ਼ ਕੌਰ, ਜਤਿੰਦਰ ਕੌਰ, ਇੰਦਰਪਾਲ ਕੌਰ ਤੇ ਬਲਵਿੰਦਰ ਕੌਰ ਆਦਿ ਨੇ ਜੇਤੂਆਂ ਨੂੰ ਮੈਡਲਾਂ ਅਤੇ ਸ਼ਾਨਦਾਰ ਇਨਾਮਾਂ ਨਾਲ ਸਨਮਾਨਿਆ ਗਿਆ। ਸਮਾਗਮ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਪੱਖੋਕਲਾਂ, ਭਾਈ ਗੁਰਪ੍ਰੀਤ ਸਿੰਘ ਰਾਮਪੁਰਾ, ਭਾਈ ਗੁਰਧਿਆਨ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਲੀਨ ਕੌਰ ਤੇ ਹਰਵਿੰਦਰ ਕੌਰ ਨੇ ਜੱਜ ਸਾਹਿਬਾਨ ਦੀ ਸੇਵਾ ਨਿਭਾਈ।

 

Advertisement