ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ
ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬਾਬੇ ਸਿੰਘ ਸ਼ਹੀਦਾਂ ਦੇ ਸਥਾਨ ’ਤੇ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਗ੍ਰੰਥੀ ਹਰਿਮੰਦਰ ਸਾਹਿਬ ਅਤੇ ਬਾਬਾ ਰਵਿੰਦਰ ਸਿੰਘ...
Advertisement
ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬਾਬੇ ਸਿੰਘ ਸ਼ਹੀਦਾਂ ਦੇ ਸਥਾਨ ’ਤੇ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਗ੍ਰੰਥੀ ਹਰਿਮੰਦਰ ਸਾਹਿਬ ਅਤੇ ਬਾਬਾ ਰਵਿੰਦਰ ਸਿੰਘ ਜੋਨੀ ਨਾਨਕਸਰ ਤਖਾਣਵੱਧ ਵਾਲਿਆਂ ਨੇ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਬਾਰੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਇਸ ਸ਼ਤਾਬਦੀ ਨੂੰ ਸਮਰਪਿਤ ਵੱਧ ਤੋਂ ਵੱਧ ਸਹਿਜ ਪਾਠ ਤੇ ਮੂਲ ਮੰਤਰ ਦੇ ਸਿਮਰਨ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖੁਰਦ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਜਸਵੀਰ ਸਿੰਘ ਲੌਂਗੋਵਾਲ ਤੇ ਭਾਈ ਗੁਰਵਿੰਦਰ ਸਿੰਘ ਗੰਢੂਆਂ ਦਾ ਵਿਸ਼ੇਸ ਤੌਰ ’ਤੇ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਭਾਈ ਮਨਜੀਤ ਸਿੰਘ ਨੇ ਬਾਖੂਬੀ ਨਿਭਾਈ।
Advertisement
Advertisement
×