Sant Attar Singh ਦੀ ਬਰਸੀ ਨੂੰ ਸਮਰਪਿਤ ਸਮਾਗਮ
ਸਥਾਨਕ ਗੁਰਦੁਆਰਾ ਗੁਰੂ ਨਾਨਕ ਪੁਰਾ ਵਿੱਚ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸੰਤ ਅਤਰ ਸਿੰਘ ਵੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ। ਮੁੱਖ ਸੇਵਾਦਾਰ ਹਰਭਜਨ ਸਿੰਘ ਭੱਟੀ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਸਿੰਘ ਗੁਜਰਾਲ, ਮੁੱਖ ਸੇਵਾਦਾਰ ਪ੍ਰੀਤਮ ਸਿੰਘ ਦੀ ਦੇਖ-ਰੇਖ...
ਸਥਾਨਕ ਗੁਰਦੁਆਰਾ ਗੁਰੂ ਨਾਨਕ ਪੁਰਾ ਵਿੱਚ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸੰਤ ਅਤਰ ਸਿੰਘ ਵੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ। ਮੁੱਖ ਸੇਵਾਦਾਰ ਹਰਭਜਨ ਸਿੰਘ ਭੱਟੀ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਸਿੰਘ ਗੁਜਰਾਲ, ਮੁੱਖ ਸੇਵਾਦਾਰ ਪ੍ਰੀਤਮ ਸਿੰਘ ਦੀ ਦੇਖ-ਰੇਖ ਹੇਠ ਕਰਾਏ ਸਮਾਗਮ ਦੌਰਾਨ ਮਨਵੀਰ ਸਿੰਘ ਕੋਹਾੜਕਾ ਤੋਂ ਬਾਅਦ ਸੰਤ ਅਤਰ ਸਿੰਘ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਦੇ ਵਿਦਿਆਰਥੀ ਵਿਸ਼ਵਜੋਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨਾਲ ਪ੍ਰਿੰਸੀਪਲ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਪਿੰਡ ਬਹਾਦਰਪੁਰ ਡਾ. ਰਾਜਿੰਦਰ ਸਿੰਘ ਅਤੇ ਪ੍ਰੋ. ਜਸਪ੍ਰੀਤ ਸਿੰਘ ਵੀ ਸ਼ਾਮਲ ਹੋਏ। ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸਟੇਜ ਸੰਚਾਲਨ ਕੀਤਾ। ਜਸਵਿੰਦਰ ਸਿੰਘ ਹਜ਼ੂਰੀ ਕਥਾ ਵਾਚਕ ਗੁਰਸਾਗਰ ਮਸਤੂਆਣਾ ਸਾਹਿਬ ਨੇ ਸੰਤ ਅਤਰ ਸਿੰਘ ਦੇ ਜੀਵਨ ਅਤੇ ਪੰਥਕ ਯੋਗਦਾਨ ਬਾਰੇ ਚਾਨਣਾ ਪਾਇਆ।
ਸ੍ਰੀ ਜਸਵੰਤ ਸਿੰਘ ਖਹਿਰਾ ਨੇ ਸੁਸਾਇਟੀ ਵੱਲੋਂ ਸੰਤ ਅਤਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਸਮਾਗਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਤਾਂ ਦੀ ਸੋਚ ਸਰਵਵਿਆਪੀ ਸੀ। ਉਨ੍ਹਾਂ ਨੇ ਅਧਿਆਤਮਿਕ ਗਿਆਨ ਨਾਲ ਸੰਗਤ ਜੋੜੀ ਅਤੇ ਵਿਦਿਅਕ ਖੇਤਰ ਵਿੱਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਅਕਾਲ ਕਾਲਜ ਕੌਂਸਲ ਵੱਲੋਂ 100 ਸਾਲਾ ਸ਼ਤਾਬਦੀ ਸਬੰਧੀ ਮਸਤੂਆਣਾ ਸਾਹਿਬ ਵਿੱਚ ਕੀਤੇ ਸਮਾਗਮ ਅਤੇ ਆਉਣ ਵਾਲੇ ਸਮਾਗਮਾਂ ਵਿਦਿਅਕ ਕਾਨਫਰੰਸ, ਸੰਤ ਸਮਾਗਮ, ਨਗਰ ਕੀਰਤਨ ਆਦਿ ਬਾਰੇ ਜਾਣਕਾਰੀ ਦਿੱਤੀ।
ਕਥਾ ਸਮਾਗਮ ਦੇ ਦੂਜੇ ਕਥਾ ਵਾਚਕ ਅਮਰੀਕ ਸਿੰਘ ਸ਼ਾਦੀਹਰੀ ਨੇ ਸੰਤ ਅਤਰ ਸਿੰਘ ਵੱਲੋਂ ਦਰਸਾਏ ਨਾਮ ਸਿਮਰਨ ਦੀ ਮਹਿਮਾ ਅਤੇ ਨਾਮ ਜਪਣ ਦੀ ਵਿਧੀ ’ਤੇ ਸਾਂਝ ਪਾਈ।

