ਗੁੱਜਰਾਂ ’ਚ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਗੁੱਜਰਾਂ ’ਚ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਨਾਲ ਸਬੰਧਤ ਪੋਸਟਰ ਰਿਲੀਜ਼ ਕੀਤੇ ਜਾਣ ਦਾ ਦ੍ਰਿਸ਼।

ਰਣਜੀਤ ਸਿੰਘ ਸ਼ੀਤਲ

ਦਿੜ੍ਹਬਾ ਮੰਡੀ, 12 ਅਪਰੈਲ

ਨੇੜਲੇ ਪਿੰਡ ਗੁੱਜਰਾਂ ਵਿੱਚ ‘ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਪੰਜਾਬ’ ਅਤੇ ਭੀਮ ਆਰਮੀ ਹਲਕਾ ਦਿੜ੍ਹਬਾ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਾ: ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਡਾ: ਭੀਮ ਰਾਓ ਅੰਬੇਡਕਰ ਜੀ ਦੀ ਜੀਵਨੀ ਨਾਲ ਸਬੰਧਿਤ ਪੋਸਟਰ ਜਾਰੀ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਲਖਵੀਰ ਸਿੰਘ ਲੌਂਗੋਵਾਲ ਸੂਬਾ ਸਕੱਤਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਰਾਜ ਸਿੰਘ ਟੋਡਰਵਾਲਾ ਸੂਬਾ ਪ੍ਰਧਾਨ ਜਬਰ ਜੁਲਮ ਵਿਰੋਧੀ ਫਰੰਟ ਪੰਜਾਬ, ਨੰਬਰਦਾਰ ਰਣ ਸਿੰਘ ਮਹਿਲਾਂ, ਪ੍ਰੋਫੈਸਰ ਕੁਲਵਿੰਦਰ ਸਿੰਘ, ਬੂਟਾ ਸਿੰਘ ਭੀਮ ਆਰਮੀ ਹਲਕਾ ਦਿੜ੍ਹਬਾ ਆਦਿ ਬੁਲਾਰਿਆਂ ਨੇ ਲੋਕਾਂ ਨੂੰ ਬਾਬਾ ਸਾਹਿਬ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਜਿੱਥੇ ਰਿੰਕੂ ਧੂਰੀ ਸਕੱਤਰ ਭੀਮ ਰਾਓ ਆਰਮੀ ਸੰਗਰੂਰ ਵੱਲੋਂ ਬਾਬਾ ਸਾਹਿਬ ਦੇ ਜੀਵਨ ਫਲਸਫੇ ’ਤੇ ਚਾਨਣਾ ਪਾਇਆ ਤੇ ਕਵਿਤਾ ਰਾਹੀਂ ਜਾਗਰੂਕ ਕੀਤਾ,ਉੱਥੇ ਬੱਚਿਆਂ ਵੱਲੋਂ ਡਾ: ਅੰਬੇਡਕਰ ਜੀ ਨਾਲ ਸਬੰਧਤ ਕੋਰੀਓਗ੍ਰਾਫੀ ਪੇਸ਼ ਕਰਕੇ ਚੰਗਾ ਰੰਗ ਬੰਨ੍ਹਿਆ। ਇਸ ਮੌਕੇ ਸਤਗੁਰ ਸਿੰਘ,ਗੁਰਵਿੰਦਰ ਸਿੰਘ,ਜਗਸੀਰ ਸਿੰਘ , ਰਣਜੀਤ ਕੌਰ, ਅਵਤਾਰ ਸਿੰਘ, ਭੋਲਾ ਸਿੰਘ ਧਰਮਗੜ੍ਹ, ਭਗਵਾਨ ਸਿੰਘ ਆਦਿ ਪ੍ਰਮੁੱਖ ਵਿਅਕਤੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All