ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਗਰੂਰ ਵਿੱਚ 26 ਥਾਵਾਂ ’ਤੇ ਹੋਣਗੇ ਗੁਰੂ ਤੇਗ ਬਹਾਦਰ ਨੂੰ ਸਮਰਪਿਤ ਸਮਾਗਮ: ਸੌਂਦ

ਸ਼ਹੀਦੀ ਪੁਰਬ ਸਮਾਗਮਾਂ ਸਬੰਧੀ ਲੋਗੋ ਜਾਰੀ; ਬਰੜਵਾਲ ਕਾਲਜ ਧੂਰੀ ਵਿਖੇ ਹੋਵੇਗਾ ਲਾਈਟ ਐਂਡ ਸਾਊਂਡ ਸ਼ੋਅ
ਸੰਗਰੂਰ ’ਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਬੋਰਡ ਸਲਾਹਕਾਰ ਦੀਪਕ ਬਾਲੀ ਆਦਿ ਲੋਗੋ ਜਾਰੀ ਕਰਦੇ ਹੋਏ। 
Advertisement

ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਅਤੇ ਕੱਢੀਆਂ ਜਾਣ ਵਾਲੀਆਂ ਯਾਤਰਾਵਾਂ ਬਾਬਤ ਅਗੇਤੇ ਪ੍ਰਬੰਧਾਂ ਦੀ ਸਬੰਧੀ ਸਮੀਖਿਮਿਆ ਮੀਟਿੰਗ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜਿਸ ਵਿਚ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਟਿੰਗ ਬੋਰਡ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਸ਼ਾਮਲ ਸਨ। ਮੀਟਿੰਗ ਦੌਰਾਨ ਇਨ੍ਹਾਂ ਸਮਾਗਮਾਂ ਸਬੰਧੀ ਲੋਗੋ ਵੀ ਜਾਰੀ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਟਿੰਗ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ 350 ਸਾਲਾ ਸ਼ਹੀਦੀ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਸੰਗਰੂਰ ਵਿੱਚ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ 26 ਸਥਾਨਾਂ ਉੱਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਸਤੋਂ ਇਲਾਵਾ ਕੱਢੀਆਂ ਜਾਣ ਵਾਲੀਆਂ ਯਾਤਰਾਵਾਂ ਤਹਿਤ ਇੱਕ ਯਾਤਰਾ ਤਲਵੰਡੀ ਸਾਬੋ ਤੋਂ ਸ਼ੁਰੂ ਹੋ ਕੇ ਬਠਿੰਡਾ, ਭੁੱਚੋ ਮੰਡੀ, ਰਾਮਪੁਰਾ ਫੂਲ, ਤਪਾ, ਬਰਨਾਲਾ ਅਤੇ ਧਨੌਲਾ ਹੁੰਦੀ ਹੋਈ 20 ਨਵੰਬਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਦਾਖਲ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਯਾਤਰਾ ਦਾ ਪਿੰਡ ਬਡਬਰ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਉਪਰੰਤ ਇਹ ਯਾਤਰਾ ਲੌਂਗੋਵਾਲ, ਸ਼ਾਹਪੁਰ ਕਲਾਂ, ਚੀਮਾ ਮੰਡੀ, ਸੁਨਾਮ ਅਤੇ ਬਡਰੁੱਖਾਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਰਾਤ ਦਾ ਠਹਿਰਾਅ ਕਰੇਗੀ, ਉਪਰੰਤ ਦੂਜੇ ਦਿਨ ਮਸਤੂਆਣਾ ਸਾਹਿਬ ਤੋਂ ਚੱਲ ਕੇ ਬਡਰੁੱਖਾਂ ਹੁੰਦੀ ਹੋਈ ਬਰਨਾਲਾ ਕੈਂਚੀਆਂ ਸੰਗਰੂਰ ਸ਼ਹਿਰ ਹੋ ਕੇ ਪਿੰਡ ਬਲਵਾੜ ਕਲਾਂ, ਘਰਾਚੋਂ, ਫੱਗੂਵਾਲਾ ਹੁੰਦੀ ਹੋਈ ਭਵਾਨੀਗੜ੍ਹ ਪੁੱਜੇਗੀ ਤੇ ਇਸ ਉਪਰੰਤ ਪਿੰਡ ਚੰਨੋ ਤੋਂ ਜ਼ਿਲ੍ਹਾ ਪਟਿਆਲਾ ਵਿੱਚ ਦਾਖਲ ਹੋਵੇਗੀ। ਜ਼ਿਲ੍ਹਾ ਸੰਗਰੂਰ ਵਿੱਚ ਲਾਈਟ ਐਂਡ ਸਾਊਂਡ ਸ਼ੋਅ, ਬਰੜਵਾਲ ਕਾਲਜ, ਧੂਰੀ ਵਿੱਚ ਹੋਵੇਗਾ। ਜ਼ਿਲ੍ਹਾ ਸੰਗਰੂਰ ਵਿੱਚ ਇਸ ਯਾਤਰਾ ਦਾ ਪੈਂਡਾ 102 ਕਿਲੋਮੀਟਰ ਬਣਦਾ ਹੈ।

Advertisement

21 ਨਵੰਬਰ ਨੂੰ ਪਟਿਆਲਾ ਪੁੱਜੇਗੀ ਧਾਰਮਿਕ ਯਾਤਰਾ

ਪਟਿਆਲਾ(ਸਰਬਜੀਤ ਸਿੰਘ ਭੰਗੂ): ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਰਾਜ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇੇ ਅੱਜ ਇਥੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਨਗਰ ਕੀਰਤਨ ਦੇ ਰੂਪ ’ਚ 21 ਨਵੰਬਰ ਨੂੰ ਧਾਰਮਿਕ ਯਾਤਰਾ ਪਟਿਆਲਾ ਪੁੱਜੇਗੀ ਤੇ ਇਸ ਰੂਟ ’ਤੇ ਮੀਟ, ਸ਼ਰਾਬ ਤੇ ਤੰਬਾਕੂ ਦੀਆਂ ਦੁਕਾਨਾਂ ਤੇ ਠੇਕੇ ਬੰਦ ਰਹਿਣਗੇ। ਉਨ੍ਹਾਂ ਨੇ ਗੁਰ ਜੀ ਦੀ ਲਾਸਾਨੀ ਸ਼ਹਾਦਤ ਦੇ 350 ਸਾਲਾ ਸਮਾਗਮਾਂ ਦਾ ਲੋਗੋ ਵੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੂੰ ਸੌਂਪਿਆ।

ਮੀਟਿੰਗ ਦੌਰਾਨ ਪੀ.ਆਰ.ਟੀ.ਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਵਿਧਾਇਕ ਅਜੀਤਪਾਲ ਕੋਹਲੀ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਤੇ ਡਾਇਰੈਕਟਰ ਸੰਜੀਵ ਤਿਵਾੜੀ ਸਮੇਤ ਸਿੱਖ ਚਿੰਤਕ ਡਾ. ਪਰਮਵੀਰ ਸਿੰਘ ਤੇ ਡਾ. ਸੁਖਵਿੰਦਰ ਸਿੰਘ ਵੀ ਮੌਜੂਦ ਸਨ।

ਵੀ ਮੌਜੂਦ ਸਨ। ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਸਮਾਗਮ 25 ਅਕਤੂਬਰ ਤੋਂ 25 ਨਵੰਬਰ ਤੱਕ ਜਾਰੀ ਰਹਿਣਗੇ।

 

Advertisement
Show comments