ਮਸਤੂਆਣਾ ਸਾਹਿਬ: ਨੇੜਲੇ ਪਿੰਡ ਲਿੱਦੜਾਂ ਵਿੱਚ ਭਗਤ ਰਵੀਦਾਸ ਵੈਲਫੇਅਰ ਸੁਸਾਇਟੀ ਵੱਲੋਂ ਭਗਤ ਰਵਿਦਾਸ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਵੱਲੋਂ ਕਥਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਸਿੰਘਾਂ ਤੋਂ ਇਲਾਵਾ ਵਿਧਾਇਕ ਅਮਨ ਅਰੋੜਾ ਵੱਲੋਂ ਬਲਾਕ ਸਮਿਤੀ ਮੈਂਬਰ ਹਰਪਾਲ ਬਡਰੁੱਖਾਂ ਸਮੇਤ ਮੋਹਤਬਰ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਗਤ ਰਵੀਦਾਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰਤਾਪ ਸਿੰਘ, ਗੁਰਚਰਨ ਸਿੰਘ, ਅਮਰਜੀਤ ਸਿੰਘ, ਸ਼ੇਰ ਸਿੰਘ, ਜਥੇਦਾਰ ਸਮੁੰਦਰ ਸਿੰਘ, ਮਨਜੀਤ ਸਿੰਘ, ਕੇਸਰ ਸਿੰਘ, ਰਜਿੰਦਰ ਸਿੰਘ, ਦਲਜੀਤ ਸਿੰਘ ਹਾਜ਼ਰ ਸਨ। ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। -ਪੱਤਰ ਪ੍ਰੇਰਕ