ਡਕਾਲਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਅਤੇ ਹਲਕਾ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਦੀ ਜਿੱਤ ਦੀ ਖੁਸ਼ੀ ਵਿੱਚ ਪਿੰਡ ਪਹਾੜੀਪੁਰ ਦੇ ਗੁਰਵਿੰਦਰ ਸਿੰਘ ਹੈਪੀ ਜ਼ਿਲ੍ਹਾ ਯੂਥ ਪ੍ਰਧਾਨ ਵੱਲੋਂ ਆਪਣੇ ਘਰ ਅਖੰਡ ਪਾਠ ਕਰਵਾਕੇ ਗੁਰੂ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਸਿਮਰਨ ਕੌਰ ਪਠਾਣਮਾਜਰਾ, ਵਿਧਾਇਕ ਚੇਤਨ ਸਿੰਘ ਜੋੜੇਮਾਜਰਾ, ਪਾਰਟੀ ਦੇ ਆਗੂਆਂ ਤੇ ਵਾਲੰਟੀਅਰਾਂ ਨੇ ਸ਼ਿਰਕਤ ਕੀਤੀ। -ਪੱਤਰ ਪ੍ਰੇਰਕ