DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਸਰਕਾਰ ਤੋਂ ਹਰ ਵਰਗ ਦੁਖੀ: ਖੰਨਾ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੀ ਮੌਜੂਦਗੀ ਵਿੱਚ ਅੱਜ ਵੱਖ-ਵੱਖ ਪਾਰਟੀਆਂ ਦੇ ਕਈ ਆਗੂਆਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਅਰਵਿੰਦ ਖੰਨਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਿੰਡ...

  • fb
  • twitter
  • whatsapp
  • whatsapp
featured-img featured-img
ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਅਕਾਲੀ ਆਗੂ ਅਰਵਿੰਦ ਖੰਨਾ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੀ ਮੌਜੂਦਗੀ ਵਿੱਚ ਅੱਜ ਵੱਖ-ਵੱਖ ਪਾਰਟੀਆਂ ਦੇ ਕਈ ਆਗੂਆਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਅਰਵਿੰਦ ਖੰਨਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਿੰਡ ਝਨੇੜੀ ਦੇ ਸਮਾਜਸੇਵੀ ਅਮਰੀਕ ਸਿੰਘ, ਪੰਚ ਰਵਿੰਦਰ ਸਿੰਘ ਰਿੰਕੂ, ਦਲਵੀਰ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ, ਕੁਲਵੀਰ ਸਿੰਘ, ਮਨਪ੍ਰੀਤ ਸਿੰਘ, ਪ੍ਰਮਿੰਦਰ ਸਿੰਘ ਆਦਿ ਦਾ ਸਵਾਗਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਤੰਗ ਪ੍ਰੇਸ਼ਾਨ ਹੈ। ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦਾ ਬੇਸ਼ਕੀਮਤੀ ਸਰਮਾਇਆ ਆਮ ਆਦਮੀ ਪਾਰਟੀ ਦੇ ਪ੍ਰਚਾਰ ’ਤੇ ਹੋਰਨਾਂ ਰਾਜਾਂ ਵਿੱਚ ਉਡਾਇਆ ਜਾ ਰਿਹਾ ਹੈ। ਖੰਨਾ ਨੇ ਕਿਹਾ ਕਿ ਪੰਜਾਬ ਨੂੰ ਵਿੱਤੀ ਸੰਕਟ ਵਿੱਚੋਂ ਬਾਹਰ ਕੱਢਣ ਲਈ 2027 ਵਿੱਚ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਇਸ ਮੌਕੇ ਬਿੰਦਰ ਸਿੰਘ ਬੱਟੜਿਆਣਾ ਸਰਕਲ ਪ੍ਰਧਾਨ, ਗੁਰਨੈਬ ਸਿੰਘ ਰੋਹੀ, ਤਰਿੰਦਰ ਝਨੇੜੀ ਅਤੇ ਪਰਵਿੰਦਰ ਸਿੰਘ ਘੁਮਾਣ ਹਾਜ਼ਰ ਸਨ।

Advertisement
Advertisement
×