ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
ਇੱਥੇ ਗਊਸ਼ਾਲਾ ਨੇੜੇ ਦਫ਼ਤਰ ਵਿੱਚ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਲਹਿਰਾਗਾਗਾ ਦੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਦੀ ਅਗਵਾਈ ਹੇਠ ਹੋਈ। ਜਥੇਬੰਦੀ ਦੇ ਆਗੂ ਗੋਬਿੰਦ ਸਿੰਘ ਜਵਾਹਰਵਾਲਾ ਨੇ ਦੱਸਿਆ ਕਿ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ।...
Advertisement
ਇੱਥੇ ਗਊਸ਼ਾਲਾ ਨੇੜੇ ਦਫ਼ਤਰ ਵਿੱਚ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਲਹਿਰਾਗਾਗਾ ਦੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਦੀ ਅਗਵਾਈ ਹੇਠ ਹੋਈ। ਜਥੇਬੰਦੀ ਦੇ ਆਗੂ ਗੋਬਿੰਦ ਸਿੰਘ ਜਵਾਹਰਵਾਲਾ ਨੇ ਦੱਸਿਆ ਕਿ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਮੀਟਿੰਗ ਵਿੱਚ ਪ੍ਰਧਾਨ ਸੁਖਦੇਵ ਸਿੰਘ, ਵਾਈਸ ਪ੍ਰਧਾਨ ਪਰਮਜੀਤ ਢੀਂਡਸਾ ਨੇ ਵਨ ਪੈਨਸ਼ਨ ਵਨ ਰੈਂਕ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਾਬਕਾ ਸੈਨਿਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮੀਟਿੰਗਾਂ ਵਿੱਚ ਪਹੁੰਚਣ ਤਾਂ ਜੋ ਸਰਕਾਰ ਦੀਆਂ ਪੈਨਸ਼ਨ ਬੰਦ ਕਰਨ ਸਬੰਧੀ ਯੋਜਨਾਵਾਂ ਨੂੰ ਅਸਫਲ ਕੀਤਾ ਜਾ ਸਕੇ। ਇਸ ਮੌਕੇ ਐੱਸ ਬੀ ਆਈ ਬੈਂਕ ਦੇ ਮੈਨੇਜਰ ਅਤੇ ਸਟਾਫ ਨੇ ਮੌਜੂਦ ਸਾਬਕਾ ਸੈਨਿਕਾਂ ਨੂੰ ਬੈਂਕ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।
Advertisement
