ਧੂਰੀ: ਵਰਲਡ ਕੈਂਸਰ ਕੇਅਰ ਸੁਸਾਇਟੀ ਵੱਲੋਂ ਆਪਣਾ ਪੰਜਾਬ ਫਾਊਂਡੇਸ਼ਨ ਦੇ ਸਹਿਯੋਗ ਨਾਲ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਕੈਂਸਰ ਚੈਕਅਪ ਅਤੇ ਜਾਗਰੂਕਤਾ ਕੈਂਪ ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿੱਚ ਲਗਾਇਆ ਗਿਆ। ਪ੍ਰਿੰਸੀਪਲ ਗੁਰਵਿੰਦਰ ਕੌਰ ਨੇ ਦੱਸਿਆ ਕਿ ਕੈਂਪ ਵਿੱਚ 1000 ਤੋਂ ਵਧੇਰੇ ਵਿਅਕਤੀਆਂ ਦੀ ਜਾਂਚ ਹੋਈ। ਕੈਂਪ ਦੌਰਾਨ 9 ਬੱਸਾਂ ਜਿਨ੍ਹਾਂ ਵਿੱਚ ਮੀਮੋਗਰਾਫੀ ਤੋਂ ਇਲਾਵਾ ਹੋਰ ਅਨੇਕਾਂ ਟੈਸਟ ਕਰਨ ਲਈ ਮਸ਼ੀਨਰੀ ਫਿੱਟ ਸੀ, ਪਹੁੰਚੀਆਂ। ਇਸ ਮੌਕੇ ਡਾ. ਕੁਲਵੰਤ ਸਿੰਘ ਧਾਲੀਵਾਲ ਗਲੋਬਲ ਅੰਬੈਂਸਡਰ ਵਰਲਡ ਕੈਂਸਰ ਕੇਅਰ ਪਹੁੰਚੇ। ਕੈਂਪ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਹਰਪਾਲ ਸਿੰਘ, ਡਾ. ਕੁਲਵੰਤ ਸਿੰਘ ਧਾਲੀਵਾਲ ਵੱਲੋਂ ਕੀਤਾ। ਇਸ ਮੌਕੇ 10 ਲੋੜਵੰਦਾਂ ਨੂੰ ਕੈਂਸਰ ਕੇਅਰ ਸੁਸਾਇਟੀ ਵੱਲੋਂ ਵ੍ਹੀਲ ਚੇਅਰ ਵੰਡੀਆਂ ਗਈਆਂ। ਇਸ ਮੌਕੇ ਪੰਜਾਬ ਫਾਊਂਡੇਸ਼ਨ ਦੇ ਮਾਲਵਾ ਡਾਇਰੈਕਟਰ ਦਵਿੰਦਰਪਾਲ ਸਿੰਘ ਰਿੰਪੀ, ਸੰਜੇ ਗੁਪਤਾ, ਸੰਜੀਵ ਸੈਣੀ, ਸਰਬਜੀਤ ਸਿੰਘ, ਭੁਪਿੰਦਰ ਸਿੰਘ, ਅਨਿਲ ਮਿੱਤਲ, ਮੱਖਣ ਲਾਲ ਗਰਗ, ਸ਼ਿਵ ਆਰੀਆ, ਬੀਰਇੰਦਰ ਸਿੰਘ, ਮਾਲਵਿੰਦਰ ਸਿੰਘ, ਪ੍ਰਤਾਪ ਸਿੰਘ ਧਾਲੀਵਾਲ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ