ਮਾਤਾ ਗੁਜਰੀ ਸਕੂਲ ’ਚ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨੀ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਵਿੱਚ ਅੱਜ ਵਿਸ਼ੇਸ਼ ਸਮਾਗਮ ਦੌਰਾਨ ਡੈੱਫ ਐਂਡ ਬਲਾਈਂਡ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਦੀਵਾਲੀ ਦੇ ਮੱਦੇਨਜ਼ਰ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਸੁੰਦਰ ਮੋਮਬੱਤੀਆਂ, ਦੀਵੇ, ਤੋਹਫ਼ੇ ਅਤੇ...
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਵਿੱਚ ਅੱਜ ਵਿਸ਼ੇਸ਼ ਸਮਾਗਮ ਦੌਰਾਨ ਡੈੱਫ ਐਂਡ ਬਲਾਈਂਡ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਦੀਵਾਲੀ ਦੇ ਮੱਦੇਨਜ਼ਰ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਸੁੰਦਰ ਮੋਮਬੱਤੀਆਂ, ਦੀਵੇ, ਤੋਹਫ਼ੇ ਅਤੇ ਹੋਰ ਸਜਾਵਟੀ ਸਾਮਾਨ ਪੇਸ਼ ਕੀਤਾ। ਉਨ੍ਹਾਂ ਦੀ ਇਹ ਕਲਾ ਅਤੇ ਮਿਹਨਤ ਸਭ ਲਈ ਧਿਆਨ ਕੇਂਦਰ ਬਣੀ ਰਹੀ। ਸਕੂਲ ਦੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਉਨ੍ਹਾਂ ਵੱਲੋਂ ਤਿਆਰ ਸਾਮਾਨ ਖਰੀਦਿਆ। ਇਹ ਉਪਰਾਲਾ ਨਾ ਸਿਰਫ਼ ਉਨ੍ਹਾਂ ਦੀ ਪ੍ਰਤਿਭਾ ਨੂੰ ਮਾਨਤਾ ਦੇਣ ਵਾਲਾ ਰਿਹਾ, ਸਗੋਂ ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀ ਦੀ ਚਮਕ ਵੀ ਲੈ ਕੇ ਆਇਆ। ਇਸ ਮੌਕੇ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਾਲ ਵਿਸ਼ੇਸ਼ ਬੱਚਿਆਂ ਦੀ ਵਿੱਤੀ ਮਦਦ ਵੀ ਹੁੰਦੀ ਹੈ।