ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ, 32 ਬੋਰ ਦੇ ਦੋ ਪਿਸਤੌਲ ਬਰਾਮਦ, ਯੂਪੀ ਦਾ ਵਸਨੀਕ ਹੈ ਮੁੱਖ ਮੁਲਜ਼ਮ

ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਸੰਗਰੂਰ ਪੁਲੀਸ ਵੱਲੋਂ ਗ੍ਰਿਫ਼ਤਾਰ ਅੰਤਰਰਾਜੀ ਗਰੋਹ ਦੇ ਦੋ ਮੈਂਬਰ ਡੀਐੱਸਪੀ ਯੋਗੇਸ਼ ਸ਼ਰਮਾ ਤੇ ਇੰਸਪੈਕਟਰ ਦੀਪਇੰਦਰ ਸਿੰਘ ਨਾਲ।

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 16 ਅਕਤੂਬਰ

ਜ਼ਿਲ੍ਹਾ ਪੁਲੀਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਗਿਆ। ਪੁਲੀਸ ਨੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਦੋ ਦੇਸੀ ਹਥਿਆਰ ਬਰਾਮਦ ਕੀਤੇ ਹਨ। ਪੁਲੀਸ ਨੇ ਦਾਅਵਾ ਕੀਤਾ ਹੈ ਕਿ ਗ੍ਰਿਫ਼ਤਾਰ ਇੱਕ ਮੈਂਬਰ ਨੇ ਅੰਮ੍ਰਿਤਸਰ, ਤਰਨ ਤਾਰਨ ਅਤੇ ਸੰਗਰੂਰ ਇਲਾਕੇ ਵਿੱਚ ਪਹਿਲਾਂ ਵੀ ਗੈਰਕਾਨੂੰਨੀ ਹਥਿਆਰ ਸਪਲਾਈ ਕੀਤੇ ਹਨ।

ਇੱਥੇ ਜ਼ਿਲ੍ਹਾ ਪੁਲੀਸ ਮੁਖੀ ਸਵਪਨ ਸ਼ਰਮਾ ਨੇ ਦੱਸਿਆ ਕਿ ਡੀਐੱਸਪੀ ਯੋਗੇਸ਼ ਸ਼ਰਮਾ ਅਤੇ ਇੰਸਪੈਕਟਰ ਦੀਪਇੰਦਰ ਸਿੰਘ ਇੰਚਾਰਜ ਅਪਰਾਧ ਸ਼ਾਖਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ। ਇੱਕ ਮਹੀਨੇ ਦੀ ਜਾਂਚ ਦੌਰਾਨ ਵਿਸ਼ੇਸ਼ ਟੀਮ ਨੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਪਰਾਧ ਸ਼ਾਖਾ ਦੇ ਸਹਾਇਕ ਥਾਣੇਦਾਰ ਗੁਰਭੇਜ ਸਿੰਘ ਨੇ ਸਮੇਤ ਪੁਲੀਸ ਪਾਰਟੀ ਦੇ ਭਾਈ ਮੂਲ ਚੰਦ ਰੋਡ ਸ਼ਹਿਰ ਸੁਨਾਮ ਦੇ ਇਲਾਕੇ ਵਿੱਚੋਂ ਦੋ ਸ਼ੱਕੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਪਿਸਤੌਲ 32 ਬੋਰ ਦੇ ਬਰਾਮਦ ਕਰਵਾਏ ਹਨ ਜਿਨ੍ਹਾਂ ’ਚੋਂ ਇੱਕ ਨੌਜਵਾਨ ਪਵਨ ਕੁਮਾਰ ਵਾਸੀ ਤਲੇਸਰਾ ਜ਼ਿਲ੍ਹਾ ਅਲੀਗੜ੍ਹ ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਜਦੋਂ ਕਿ ਦੂਜਾ ਕੁਲਵਿੰਦਰ ਸਿੰਘ ਪਿੰਡ ਕਰਾਈਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ। ਇਨ੍ਹਾਂ ਦੇ ਖਿਲਾਫ਼ ਥਾਣਾ ਸਿਟੀ ਸੁਨਾਮ ਵਿੱਚ ਕੇਸ ਦਰਜ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਪਵਨ ਕੁਮਾਰ ਇੱਕ ਅੰਤਰਰਾਜੀ ਅਸਲਾ ਸਪਲਾਇਰ ਹੈ ਜੋ ਆਪਣੇ ਤਾਏ ਦੇ ਲੜਕੇ ਚੰਚਲ ਕੁਮਾਰ ਵਾਸੀ ਤਲੇਸਰਾ ਦੇ ਕਹਿਣ ’ਤੇ ਪੰਜਾਬ ਵਿੱਚ ਅਸਲਾ ਸਪਲਾਈ ਕਰਨ ਆਇਆ ਸੀ। ਉਨ੍ਹਾਂ ਦੱਸਿਆ ਕਿ ਚੰਚਲ ਕੁਮਾਰ ਮੱਧ ਪ੍ਰਦੇਸ਼ ਦੇ ਗੈਰਕਾਨੂੰਨੀ ਹਥਿਆਰ ਨਿਰਮਾਤਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਕਈ ਸਾਥੀ ਹਨ, ਜੋ ਰਾਜ ਵਿੱਚ ਸਮਾਜ ਵਿਰੋਧੀ ਅਨਸਰਾਂ ਨੂੰ ਦੇਸੀ ਹਥਿਆਰ ਪਹੁੰਚਾਉਂਦੇ ਹਨ। ਇਸ ਤੋਂ ਪਹਿਲਾਂ ਪਵਨ ਕੁਮਾਰ ਨੇ ਚੰਚਲ ਕੁਮਾਰ ਦੇ ਕਹਿਣ ’ਤੇ ਅਪਰੈਲ ਮਹੀਨੇ ਵਿੱਚ ਇੱਕ ਅਸਲਾ ਸੰਗਰੂਰ ’ਚ ਦੇ ਕੇ ਗਿਆ ਸੀ ਜੋ ਪਹਿਲਾਂ ਹੀ ਬਰਾਮਦ ਹੋ ਚੁੱਕਿਆ ਹੈ। ਪਵਨ ਕੁਮਾਰ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਖੇਤਰ ਵਿੱਚ ਵੀ ਕਈ ਹਥਿਆਰ ਸਪਲਾਈ ਕੀਤੇ ਹਨ। ਪੁਲੀਸ ਅਨੁਸਾਰ ਪਿਛਲੇ ਕਰੀਬ ਛੇ ਮਹੀਨਿਆਂ ਦੌਰਾਨ ਸੰਗਰੂਰ ਪੁਲੀਸ ਨੇ 17 ਕੇਸ ਦਰਜ ਕੀਤੇ ਹਨ ਅਤੇ 32 ਦੇਸੀ ਹਥਿਆਰ ਬਰਾਮਦ ਕੀਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All