ਦੁੱਖ ਦਾ ਪ੍ਰਗਟਾਵਾ
ਮਾਲੇਰਕੋਟਲਾ: ਟਰੱਕ ਯੂਨੀਅਨ ਮਾਲੇਰਕੋਟਲਾ ਦੇ ਸਾਬਕਾ ਪ੍ਰਧਾਨ ਅਤੇ ਪਿੰਡ ਬੁਰਜ ਦੇ ਸਾਬਕਾ ਸਰਪੰਚ ਮੇਜਰ ਸਿੰਘ ਬੁਰਜ ਦੇ ਮਾਤਾ ਕਰਤਾਰ ਕੌਰ (90) ਪਤਨੀ ਮਰਹੂਮ ਮਿਹਰ ਸਿੰਘ ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਮਾਤਾ ਕਰਤਾਰ ਕੌਰ ਦੇ ਦੇਹਾਂਤ ’ਤੇ ਸਾਬਕਾ ਕੈਬਨਿਟ ਮੰਤਰੀ...
Advertisement
ਮਾਲੇਰਕੋਟਲਾ: ਟਰੱਕ ਯੂਨੀਅਨ ਮਾਲੇਰਕੋਟਲਾ ਦੇ ਸਾਬਕਾ ਪ੍ਰਧਾਨ ਅਤੇ ਪਿੰਡ ਬੁਰਜ ਦੇ ਸਾਬਕਾ ਸਰਪੰਚ ਮੇਜਰ ਸਿੰਘ ਬੁਰਜ ਦੇ ਮਾਤਾ ਕਰਤਾਰ ਕੌਰ (90) ਪਤਨੀ ਮਰਹੂਮ ਮਿਹਰ ਸਿੰਘ ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਮਾਤਾ ਕਰਤਾਰ ਕੌਰ ਦੇ ਦੇਹਾਂਤ ’ਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ, ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬਾ ਨਿਸ਼ਾਤ ਅਖਤਰ, ਜ਼ਿਲ੍ਹਾ ਪਰਿਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ, ਬਾਬੂ ਸੁਭਾਸ਼ ਚੰਦਰ ਕੁਠਾਲਾ, ਸਰਪੰਚ ਰਾਜਦੇਵ ਸਿੰਘ ਕੈਨੇਡਾ ਅਤੇ ਕੌਂਸਲਰ ਚੌਧਰੀ ਮੁਹੰਮਦ ਬਸੀਰ ਨੇ ਬੁਰਜ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਮਾਤਾ ਕਰਤਾਰ ਕੌਰ ਨਮਿੱਤ ਅੰਤਿਮ ਅਰਦਾਸ 6 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਬੁਰਜ ਵਿਖੇ ਹੋਵੇਗੀ। -ਪੱਤਰ ਪ੍ਰੇਰਕ
Advertisement
Advertisement
×