ਸੰਗਰੂਰ: ਮਾਲਵਾ ਲਿਖਾਰੀ ਸਭਾ ਸੰਗਰੂਰ ਵੱਲੋਂ 21 ਮਾਰਚ ਨੂੰ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿੱਚ ਮਹੀਨਾਵਾਰ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ | ਸਭਾ ਦੇ ਪ੍ਰੈੱਸ ਸਕੱਤਰ ਅਮਲ ਜੱਖਲਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਉਘੇ ਸਾਹਿਤਕਾਰ ਅਤੇ ਨਸ਼ਾ ਛਡਾਊ ਕੇਂਦਰ ਸੰਗਰੂਰ ਦੇ ਡਾਇਰੈਕਟਰ ਮੋਹਨ ਸ਼ਰਮਾ ਸਾਹਿਤਕਾਰਾਂ ਦੇ ਰੂ-ਬ-ਰੂ ਹੋਣਗੇ। ਇਸ ਮੌਕੇ ਕਰਮ ਸਿੰਘ ਜ਼ਖ਼ਮੀ ਵੱਲੋਂ ਅਨੁਵਾਦਿਤ ਪੁਸਤਕ ‘ਮਹਾਂਸ਼ਵੇਤਾ ਦੇਵੀ’ ਦੀਆਂ ਕਹਾਣੀਆਂ ਲੋਕ ਅਰਪਣ ਕੀਤੀ ਜਾਵੇਗੀ ਅਤੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ ਵੀ ਹੋਵੇਗਾ|
-ਪੱਤਰ ਪ੍ਰੇਰਕ