ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਗਰੂਪ ਸਿੰਘ ਨੂੰ ਸੇਵਾਮੁਕਤੀ ’ਤੇ ਵਿਦਾਇਗੀ

ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿੱਚ ਡਰਾਈਵਰ ਜਗਰੂਪ ਸਿੰਘ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾਮੁਕਤ ਹੋ ਗਿਆ। ਉਨ੍ਹਾਂ ਦੀ ਸੇਵਾਮੁਕਤੀ ’ਤੇ ਅਕੈਡਮੀ ਦੇ ਪ੍ਰਿੰਸੀਪਲ ਵਿਜੇ ਪਲਾਹਾ ਦੀ ਨਿਗਰਾਨੀ ਹੇਠ ਸਮਾਗਮ ਦੌਰਾਨ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਮਨਪ੍ਰੀਤ...
ਜਗਰੂਪ ਸਿੰਘ ਦਾ ਸਨਮਾਨ ਕਰਦੇ ਹੋਏ ਅਕੈਡਮੀ ਦੇ ਪ੍ਰਬੰਧਕ। -ਫੋਟੋ: ਸੱਤੀ
Advertisement
ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿੱਚ ਡਰਾਈਵਰ ਜਗਰੂਪ ਸਿੰਘ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾਮੁਕਤ ਹੋ ਗਿਆ। ਉਨ੍ਹਾਂ ਦੀ ਸੇਵਾਮੁਕਤੀ ’ਤੇ ਅਕੈਡਮੀ ਦੇ ਪ੍ਰਿੰਸੀਪਲ ਵਿਜੇ ਪਲਾਹਾ ਦੀ ਨਿਗਰਾਨੀ ਹੇਠ ਸਮਾਗਮ ਦੌਰਾਨ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਮਨਪ੍ਰੀਤ ਕੌਰ ਨੇ ਦੱਸਿਆ ਕਿ ਜਗਰੂਪ ਸਿੰਘ ਨੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਈ ਹੈ। ਕੌਂਸਲ ਦੇ ਪ੍ਰਬੰਧਕਾਂ ਵੱਲੋਂ ਜਿੱਥੇ ਜਗਰੂਪ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਉਥੇ ਸਮੂਹ ਸਟਾਫ ਵੱਲੋਂ ਵੀ ਸਨਮਾਨ ਚਿੰਨ੍ਹਾ ਦਿੱਤਾ ਗਿਆ। ਇਸ ਮੌਕੇ ਸਕੱਤਰ ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ ਗਿੱਲ, ਵਿਜੇ ਪਲਾਹਾ, ਟਰਾਂਸਪੋਰਟ ਸੁਪਰਵਾਈਜ਼ਰ ਨਰਿੰਦਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Advertisement
Advertisement
Show comments