ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
ਸੁਨਾਮ ਊਧਮ ਸਿੰਘ ਵਾਲਾ: ਪਿੰਡ ਚੀਮਾ ਦੇ ਇਕ ਕਿਸਾਨ ਦੀ ਖੇਤ ’ਚ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿੱਚ ਮ੍ਰਿਤਕ ਕਿਸਾਨ ਦੇ ਪੋਸਟਮਾਰਟਮ ਸਮੇਂ ਪੁਲੀਸ ਥਾਣਾ ਚੀਮਾ ਦੇ ਹੌਲਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਨਾਇਬ...
Advertisement
ਸੁਨਾਮ ਊਧਮ ਸਿੰਘ ਵਾਲਾ: ਪਿੰਡ ਚੀਮਾ ਦੇ ਇਕ ਕਿਸਾਨ ਦੀ ਖੇਤ ’ਚ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿੱਚ ਮ੍ਰਿਤਕ ਕਿਸਾਨ ਦੇ ਪੋਸਟਮਾਰਟਮ ਸਮੇਂ ਪੁਲੀਸ ਥਾਣਾ ਚੀਮਾ ਦੇ ਹੌਲਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਨਾਇਬ ਸਿੰਘ (40) ਪੁੱਤਰ ਨਾਜ਼ਰ ਸਿੰਘ ਵਾਸੀ ਚੀਮਾ ਬੀਤੇ ਦਿਨ ਖੇਤ ’ਚ ਬਰਸੀਨ ਨੂੰ ਪਾਣੀ ਲਾਉਣ ਗਿਆ ਸੀ ਅਤੇ ਟਿਊਬਵੈੱਲ ਚਲਾਉਂਣ ਸਮੇਂ ਉਸ ਨੂੰ ਕਰੰਟ ਲੱਗ ਗਿਆ। ਪੁਲੀਸ ਨੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement