DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਕਿਸਾਨ ਆਗੂ ਬੀ ਕੇ ਯੂ ਏਕਤਾ ਉਗਰਾਹਾਂ ’ਚ ਸ਼ਾਮਲ

ਜਥੇਬੰਦੀ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਤੇ ਹੋਰ ਆਗੂਆਂ ਨੇੇ ਸਵਾਗਤ ਕੀਤਾ

  • fb
  • twitter
  • whatsapp
  • whatsapp
featured-img featured-img
ਬੀ ਕੇ ਯੂ (ਏਕਤਾ) ਉਗਰਾਹਾਂ ਦੇ ਆਗੂਆਂ ਨਾਲ ਸੁਖਦੇਵ ਸਿੰਘ ਅਤੇ ਸਾਥੀ।
Advertisement
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੂੰ ਪਿੰਡ ਉਭਾਵਾਲ ਅਤੇ ਮੰਗਵਾਲ ਵਿਖੇ ਮੀਟਿੰਗਾਂ ਦੌਰਾਨ ਉਦੋਂ ਤਕੜਾ ਹੁਲਾਰਾ ਮਿਲਿਆ ਜਦੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਪ੍ਰਮੁੱਖ ਆਗੂ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵਿੱਚ ਸ਼ਾਮਲ ਹੋ ਗਏ। ਬੀ ਕੇ ਯੂ ਏਕਤਾ ਉਗਰਾਹਾਂ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਜਥੇਬੰਦੀ ਵਿਚ ਸ਼ਾਮਲ ਹੋਏ ਕਿਸਾਨ ਆਗੂਆਂ ਦਾ ਭਰਵਾਂ ਸਵਾਗਤ ਕੀਤਾ ਗਿਆ।

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਸੰਗਰੂਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਅਤੇ ਖਜ਼ਾਨਚੀ ਕਰਮਜੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਪਿੰਡ ਉਭਾਵਾਲ ਵਿੱਚ ਜਥੇਬੰਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕ੍ਰਾਂਤੀਕਾਰੀ ਜਥੇਬੰਦੀ ਦੇ ਬਲਾਕ ਆਗੂ ਸੁਖਦੇਵ ਸਿੰਘ ਉਭਾਵਾਲ ਨੇ ਆਪਣੇ ਸਮਰਥਕ ਕਿਸਾਨਾਂ ਅਤੇ ਕਿਸਾਨ ਬੀਬੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ਼ਾਮਲ ਹੋਣ ਮੌਕੇ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਬਿਨ੍ਹਾਂ ਕਿਸੇ ਲਾਲਚ ਅਤੇ ਭੇਦਭਾਵ ਤੋਂ ਜਥੇਬੰਦੀ ਵਿਚ ਕੰਮ ਕਰਨਗੇ। ਇਸ ਮੌਕੇ ਪਿੰਡ ਇਕਾਈ ਦੀ ਕੀਤੀ ਚੋਣ ਵਿਚ ਸੁਖਦੇਵ ਸਿੰਘ ਪ੍ਰਧਾਨ, ਹਰਵਿੰਦਰ ਸਿੰਘ ਜਨਰਲ ਸਕੱਤਰ, ਪ੍ਰਗਟ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਬਿੰਦਰ ਸਿੰਘ ਖਜ਼ਾਨਚੀ ਸਮੇਤ 11 ਮੈਂਬਰੀ ਕਮੇਟੀ ਚੁਣੀ ਗਈ।

Advertisement

ਇਸ ਤੋਂ ਇਲਾਵਾ ਪਿੰਡ ਮੰਗਵਾਲ ਵਿਖੇ ਕਿਸਾਨ ਆਗੂ ਮਹਿੰਦਰ ਸਿੰਘ ਮੰਗਵਾਲ ਵੀ ਬੀ ਕੇ ਯੂ ਏਕਤਾ ਉਗਰਾਹਾਂ ਵਿਚ ਸ਼ਾਮਲ ਹੋ ਗਏ। ਜਗਤਾਰ ਸਿੰਘ ਲੱਡੀ, ਕਰਮਜੀਤ ਸਿੰਘ ਮੰਗਵਾਲ ਅਤੇ ਕਰਮਜੀਤ ਸਿੰਘ ਮੰਡੇਰ ਨੇ ਦੱਸਿਆ ਕਿ ਮਹਿੰਦਰ ਸਿੰਘ ਮੰਗਵਾਲ ਬੀਕੇਯੂ ਏਕਤਾ ਆਜ਼ਾਦ ਦੇ ਬਲਾਕ ਪ੍ਰਧਾਨ ਸਨ, ਆਪਣੇ ਸਾਥੀਆਂ ਸਮੇਤ ਜਥੇਬੰਦੀ ਵਿਚ ਸ਼ਾਮਲ ਹੋਏ ਹਨ।

Advertisement

Advertisement
×