DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨ ਜਥੇਬੰਦੀਆਂ ਨੇ ਝੰਡਾ ਮਾਰਚ ਕੱਢਿਆ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਰਾਜਪੁਰਾ ਅਨਾਜ ਮੰਡੀ ਤੋਂ ਹਲਕੇ ਦੇ ਪਿੰਡਾਂ ਵਿੱਚ ਝੰਡਾ ਮਾਰਚ ਕੱਢਿਆ ਗਿਆ। ਇਸ ਮਾਰਚ ਰਾਹੀਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਉਨ੍ਹਾਂ ਨੀਤੀਆਂ ਬਾਰੇ ਜਾਗਰੂਕ ਕੀਤਾ ਗਿਆ ਜੋ ਕਿਸਾਨਾਂ ਅਤੇ ਆਮ ਲੋਕਾਂ ਦੇ...

  • fb
  • twitter
  • whatsapp
  • whatsapp
Advertisement
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਰਾਜਪੁਰਾ ਅਨਾਜ ਮੰਡੀ ਤੋਂ ਹਲਕੇ ਦੇ ਪਿੰਡਾਂ ਵਿੱਚ ਝੰਡਾ ਮਾਰਚ ਕੱਢਿਆ ਗਿਆ। ਇਸ ਮਾਰਚ ਰਾਹੀਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਉਨ੍ਹਾਂ ਨੀਤੀਆਂ ਬਾਰੇ ਜਾਗਰੂਕ ਕੀਤਾ ਗਿਆ ਜੋ ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹਨ। ਆਗੂਆਂ ਦੱਸਿਆ ਕਿ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਨੂੰ ਪ੍ਰਵਾਨਗੀ ਦੇਣ ਦੀਆਂ ਚਾਲਾਂ ਅਤੇ ਮਗਨਰੇਗਾ ਕਾਨੂੰਨ ਵਿੱਚ ਕੀਤੀਆਂ ਤਬਦੀਲੀਆਂ ਦਾ ਮਕਸਦ ਵੱਡੇ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣਾ ਹੈ, ਜਦਕਿ ਕਿਸਾਨਾਂ ਅਤੇ ਮਜ਼ਦੂਰ ਵਰਗ ਦੇ ਹੱਕਾਂ ਨੂੰ ਖੋਖਲਾ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਐਲਾਨ ਕੀਤਾ ਕਿ ਇਨ੍ਹਾਂ ਨੀਤੀਆਂ ਦੇ ਵਿਰੋਧ ਵਿੱਚ 16 ਜਨਵਰੀ 2026 ਨੂੰ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ ਅਤੇ ਸੂਝਵਾਨ ਲੋਕਾਂ ਨੂੰ ਇਨ੍ਹਾਂ ਧਰਨਿਆਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Advertisement
Advertisement
×