DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Farmer Protest: ਪੁਲੀਸ ਲਾਠੀਚਾਰਜ ਤੋਂ ਭੜਕੇ ਕਿਸਾਨਾਂ ਦਾ ਪ੍ਰਦਰਸ਼ਨ

ਭਾਕਿਯੂ ਉਗਰਾਹਾਂ ਨੇ 25 ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਫੂਕੇ ਪੁਤਲੇ

  • fb
  • twitter
  • whatsapp
  • whatsapp
featured-img featured-img
ਘਰਾਚੋਂ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ ਤੇ ਔਰਤਾਂ।-ਫੋਟੋ: ਮੱਟਰਾਂ
Advertisement

ਸ਼ਾਂਤਮਈ ਰੋਸ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਇਲਾਕੇ ਦੇ 25 ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।

ਵੱਖ ਵੱਖ ਪਿੰਡਾਂ ਵਿੱਚ ਧਰਨਿਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਜਸਬੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ, ਰਘਵੀਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ, ਕਰਮ ਚੰਦ ਪੰਨਵਾਂ, ਕੁਲਦੀਪ ਸਿੰਘ ਬਖੋਪੀਰ, ਕਸ਼ਮੀਰ ਸਿੰਘ ਆਲੋਅਰਖ ਅਤੇ ਗੁਰਦੇਵ ਸਿੰਘ ਆਲੋਅਰਖ ਨੇ ਪੁਲੀਸ ਕਾਰਵਾਈ ’ਤੇ ਵਿਰੋਧ ਜਤਾਇਆ।

Advertisement

ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਬਠਿੰਡਾ ਨਾਲ ਸਬੰਧਤ ਦੋ ਕਿਸਾਨ ਆਗੂਆਂ ਦੀ ਰਿਹਾਈ ਲਈ ਧਰਨੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਉਤੇ ਹੰਝੂ ਗੈਸ ਅਤੇ ਲਾਠੀਚਾਰਜ ਦਾ ਇਸਤੇਮਾਲ ਕੀਤਾ ਗਿਆ। ਸੈਂਕੜੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਦਬਾਅ ਸਦਕਾ ਧਰਨਾਕਾਰੀਆਂ ਨੂੰ ਸ਼ਾਮ ਤੱਕ ਰਿਹਾਅ ਕਰ ਦਿੱਤਾ ਗਿਆ ਅਤੇ ਜਥੇਬੰਦੀ ਨੇ ਰਿਹਾਅ ਹੋਣ ਵਾਲਿਆਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਹੱਕ ਅਤੇ ਹੋਂਦ ਲਈ ਲੜੇ ਜਾਂਦੇ ਸੰਘਰਸ਼ ਨੂੰ ਜਬਰ ਨਾਲ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

Advertisement

Advertisement
×