DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Farmer Suicide: ਕਰਜ਼ੇ ਦੀ ਮਾਰ ਹੇਠ ਆਏ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲਕੇ ਕੀਤੀ ਖ਼ੁਦਕੁਸ਼ੀ

ਦਿੱਲੀ ਅੰਦੋਲਨ ’ਚ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੇ ਤੋੜਿਆ ਦਮ; ਛੋਟੇ ਬੱਚੇ ਹੋਏ ਬੇਸਹਾਰਾ

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਕਿਸਾਨ ਦੀ ਫੋਟੋ।
Advertisement

ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿੱਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਛੋਟੀ ਕਿਸਾਨੀ ਨਾਲ ਸਬੰਧਤ ਜਗਤਾਰ ਸਿੰਘ ਨੇ ਕਰਜ਼ੇ ਦੀ ਮਾਰ ਅਤੇ ਮਾਨਸਿਕ ਤਣਾਅ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਕਿਸਾਨ ਆਗੂ ਗੋਬਿੰਦ ਸਿੰਘ ਭੁਟਾਲ ਨੇ ਦੱਸਿਆ ਕਿ ਜਗਤਾਰ ਸਿੰਘ ਦੇ ਸਿਰ ’ਤੇ ਦੋ ਪਰਿਵਾਰਾਂ ਦੀ ਜ਼ਿੰਮੇਵਾਰੀ ਸੀ।

ਉਸਦੇ ਪਿਤਾ ਰਾਮਫਲ ਸਿੰਘ ਦੀ ਦਿੱਲੀ ਦੇ ਕਿਸਾਨੀ ਅੰਦੋਲਨ ਦੌਰਾਨ ਮੌਤ ਹੋ ਗਈ ਸੀ ਅਤੇ ਕਈ ਸਾਲ ਪਹਿਲਾਂ ਉਸਦੇ ਭਰਾ ਦੀ ਵੀ ਮੌਤ ਹੋ ਚੁੱਕੀ ਸੀ। ਵਧਦੇ ਕਰਜ਼ੇ ਕਾਰਨ ਉਹ ਲਗਾਤਾਰ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿ ਰਿਹਾ ਸੀ।

Advertisement

ਜਗਤਾਰ ਸਿੰਘ ਆਪਣੇ ਪਿੱਛੇ ਪਤਨੀ, ਦੋ ਮਾਸੂਮ ਬੱਚੇ, 9 ਸਾਲ ਦੀ ਧੀ ਅਤੇ 7 ਸਾਲ ਦਾ ਪੁੱਤਰ ਅਤੇ ਵਿਧਵਾ ਭਾਬੀ ਸਮੇਤ ਭਤੀਜੇ-ਭਤੀਜੀਆਂ ਨੂੰ ਬੇਸਹਾਰਾ ਛੱਡ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਇਸ ਦੁਖਾਂਤ ਲਈ ਜ਼ਿੰਮੇਵਾਰ ਠਹਿਰਾਇਆ ਹੈ।

Advertisement

ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਸਰਕਾਰ ਵੱਲੋਂ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ ਤਾਂ ਜੋ ਇਸ ਬੇਸਹਾਰਾ ਪਰਿਵਾਰ ਦੀ ਮਦਦ ਹੋ ਸਕੇ।

Advertisement
×