DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਕਿਸਾਨ ਤੀਰਥ ਸਿੰਘ

ਸਬਜ਼ੀਆਂ ਦੀ ਪਨੀਰੀ ਰਾਹੀਂ ਚੰਗਾ ਮੁਨਾਫ਼ਾ ਖੱਟਿਆ

  • fb
  • twitter
  • whatsapp
  • whatsapp
Advertisement
ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਪਿੰਡ ਸੰਦੌੜ ਦਾ ਅਗਾਂਹਵਧੂ ਕਿਸਾਨ ਤੀਰਥ ਸਿੰਘ ਜੋ 18 ਸਾਲਾਂ ਤੋਂ ਬਾਗਬਾਨੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਲਗਾਤਾਰ ਸਬਜ਼ੀਆਂ ਦੀ ਪਨੀਰੀ (ਨਰਸਰੀ) ਤਿਆਰ ਕਰ ਰਿਹਾ ਹੈ ਅਤੇ ਲਗਭਗ 4 ਏਕੜ ਜ਼ਮੀਨ ਵਿੱਚ ਪਿਆਜ਼, ਮਿਰਚ, ਸ਼ਿਮਲਾ ਮਿਰਚ ਅਤੇ ਫੁੱਲ ਗੋਭੀ ਦੀ ਪਨੀਰੀ ਲਗਾ ਕੇ ਚੰਗੀ ਆਮਦਨ ਹਾਸਲ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਅਗਾਂਹਵਧੂ ਕਿਸਾਨ ਨੂੰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਐਵਾਰਡ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮੌਕੇ ਸਨਮਾਨ ਚਿੰਨ੍ਹ ਅਤੇ ਪੂਸਾ ਖੋਜ ਸੰਸਥਾ ਨਵੀਂ ਦਿੱਲੀ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

ਕਿਸਾਨ ਤੀਰਥ ਸਿੰਘ ਨੇ ਦੱਸਿਆ ਕਿ ਜਿੱਥੇ ਰਵਾਇਤੀ ਫਸਲਾਂ ਦੀ ਉਪਜਾਊ ਲਾਗਤ ਵਧਦੀ ਜਾ ਰਹੀ ਹੈ ਉੱਥੇ ਹੀ ਮੁਨਾਫਾ ਵੀ ਘੱਟ ਹੋ ਰਿਹਾ ਸੀ। ਇਸ ਕਾਰਨ ਉਸ ਨੇ ਬਾਗਬਾਨੀ ਵਿਭਾਗ ਦੀ ਸਲਾਹ ਨਾਲ ਪਿਆਜ਼ ਅਤੇ ਹੋਰ ਸਬਜੀਆਂ ਦੀ ਪਨੀਰੀ ਦੀ ਨਰਸਰੀ ਸ਼ੁਰੂ ਕੀਤੀ। ਮੌਜੂਦਾ ਸਮੇਂ ਵਿੱਚ ਉਸ ਦੀ ਪਨੀਰੀ ਦੀ ਮੰਗ ਆਪਣੇ ਇਲਾਕੇ ਵਿੱਚ ਹੀ ਨਹੀਂ ਸਗੋਂ ਨੇੜਲੇ ਜ਼ਿਲ੍ਹਿਆਂ ਦੇ ਕਿਸਾਨਾਂ ਵਿੱਚ ਵੀ ਕਾਫੀ ਵਧ ਗਈ ਹੈ ਅਤੇ ਕਰੀਬ 1500 ਕਿਸਾਨ ਉਸਤੋਂ ਸਬਜੀਆਂ ਦੀ ਪਨੀਰੀ ਲੈ ਕੇ ਚੰਗਾ ਝਾੜ ਪ੍ਰਾਪਤ ਕਰ ਰਹੇ ਹਨ। ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀ ਪਨੀਰੀ ਰਾਹੀਂ ਉਸ ਨੂੰ ਨਿਰੰਤਰ ਆਮਦਨ ਪ੍ਰਾਪਤ ਹੋ ਰਹੀ ਹੈ ਉਹ ਬਾਗਬਾਨੀ ਵਿਭਾਗ ਮਾਲੇਰਕੋਟਲਾ ਪਾਸੋਂ ਕੌਮੀ ਬਾਗਬਾਨੀ ਮਿਸ਼ਨ ਤਹਿਤ ਬਾਗਬਾਨੀ ਮਸ਼ੀਨਰੀ, ਗੰਡੋਆਂ ਖਾਦ ਯੂਨਿਟ ਤੇ ਸਬਸਿਡੀ ਪ੍ਰਾਪਤ ਕਰ ਚੁੱਕਿਆ ਹੈ। ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਹਰਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤਤਪਰ ਹੈ। ਡਾ. ਹਰਦੀਪ ਸਿੰਘ ਨੇ ਕਿਹਾ ਕਿ ਤੀਰਥ ਸਿੰਘ ਵਰਗੇ ਅਗਾਂਹਵਧੂ ਕਿਸਾਨ ਹੋਰ ਕਿਸਾਨਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਾਗਬਾਨੀ ਵਿਭਾਗ ਵੱਲੋਂ ਦਿੱਤੀ ਜਾ ਰਹੀ ਅਤਿ-ਆਧੁਨਿਕ ਤਕਨਾਲੋਜੀ ਅਤੇ ਸਕੀਮਾਂ ਦੀ ਜਾਣਕਾਰੀ ਲੈ ਕੇ ਬਾਗਬਾਨੀ ਫਸਲਾਂ ਅਪਣਾਈਆਂ ਜਾਣ।

Advertisement

Advertisement

Advertisement
×