ਕਿਸਾਨ ਸਿਖਲਾਈ ਕੈਂਪ ਲਗਾਇਆ
ਕੋਆਪਰੇਟਿਵ ਸੁਸਾਇਟੀ ਕਹੇਰੂ ਵਿੱਚ ਸੀਆਈਪੀਟੀ ਸੰਸਥਾ ਵੱਲੋਂ ਸਹਿਕਾਰਤਾ ਮਹਿਕਮੇ ਦੇ ਸਹਿਯੋਗ ਨਾਲ ਸਾਉਣੀ ਦੀ ਫ਼ਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਪਲਵਿੰਦਰ ਸਿੰਘ ਤੇ ਉਨ੍ਹਾਂ ਟੀਮ ਮੈਂਬਰ ਹਰਮਨਪ੍ਰੀਤ ਸਿੰਘ, ਗੋਬਿੰਦਰ ਸਿੰਘ, ਜਗਮੀਤ ਸਿੰਘ ਤੇ ਅਮਨਦੀਪ ਸਿੰਘ ਵੱਲੋਂ...
Advertisement
ਕੋਆਪਰੇਟਿਵ ਸੁਸਾਇਟੀ ਕਹੇਰੂ ਵਿੱਚ ਸੀਆਈਪੀਟੀ ਸੰਸਥਾ ਵੱਲੋਂ ਸਹਿਕਾਰਤਾ ਮਹਿਕਮੇ ਦੇ ਸਹਿਯੋਗ ਨਾਲ ਸਾਉਣੀ ਦੀ ਫ਼ਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਪਲਵਿੰਦਰ ਸਿੰਘ ਤੇ ਉਨ੍ਹਾਂ ਟੀਮ ਮੈਂਬਰ ਹਰਮਨਪ੍ਰੀਤ ਸਿੰਘ, ਗੋਬਿੰਦਰ ਸਿੰਘ, ਜਗਮੀਤ ਸਿੰਘ ਤੇ ਅਮਨਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਸਾਂਭ ਸੰਭਾਲ ਅਤੇ ਉਸ ਨੂੰ ਲੱਗਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਕਟਰੀ ਗੁਰਚਰਨ ਸਿੰਘ ਸੈਕਟਰੀ ਨੇ ਸਮੁੱਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਕਾਲਾ ਸਿੰਘ, ਸਾਬਕਾ ਪੰਚਾਇਤ ਮੈਂਬਰ ਗੁਰਤੇਜ ਸਿੰਘ, ਮਲਕੀਤ ਸਿੰਘ ਨੰਬਰਦਾਰ ਤੇ ਵਿਸ਼ੇਸ਼ ਸਹਿਯੋਗੀ ਜਸਬੀਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।
Advertisement
Advertisement
×