ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 24 ਸਤੰਬਰ
ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਇਲਾਕੇ ਦੇ ਕਿਸਾਨਾਂ ਦੀ ਖੇਤਾਂ ਵਿਚ ਖੜ੍ਹੀ ਝੋਨੇ ਦੀ ਫਸਲ ਦੇ ਨੁਕਸਾਨ ਹੋਣ ਦਾ ਖਤਰਾ ਖੜ੍ਹਾ ਹੋ ਗਿਆ ਹੈ, ਜਦੋਂ ਕਿ ਸ਼ਹਿਰ ਵਾਸੀ ਬਾਜ਼ਾਰਾਂ, ਗਲੀਆਂ ਤੇ ਹੋਰ ਜਨਤਕ ਥਾਵਾਂ ’ਤੇ ਪਾਣੀ ਖੜ੍ਹਨ ਕਾਰਨ ਪ੍ਰੇਸ਼ਾਨ ਹੋ ਰਹੇ ਹਨ। ਪਿੰਡ ਕਾਕੜਾ ਦੇ ਕਿਸਾਨ ਹਰਵਿੰਦਰ ਸਿੰਘ, ਗੁਰਤੇਜ ਸਿੰਘ ਗੋਗੀ ਬਖੋਪੀਰ, ਗੁਰਮੀਤ ਸਿੰਘ ਭੱਟੀਵਾਲ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ।
ਇਸੇ ਤਰ੍ਹਾਂ ਸ਼ਹਿਰ ਦੇ ਮੁੱਖ ਬਾਜ਼ਾਰ, ਅਨਾਜ ਮੰਡੀ, ਨਵੇਂ ਬੱਸ ਸਟੈਂਡ ਦੇ ਸਾਹਮਣੇ ਨੈਸ਼ਨਲ ਹਾਈਵੇਅ ’ਤੇ ਮੀਂਹ ਦਾ ਪਾਣੀ ਖੜ੍ਹਨ ਕਾਰਨ ਲੋਕ ਪ੍ਰੇਸ਼ਾਨ ਹੋਏ।