ਕਿਸਾਨਾਂ ਵੱਲੋਂ ਨਾਭਾ ’ਚ ਧਰਨੇ ਦਾ ਐਲਾਨ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਬਲਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨੀ ਮਸਲਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਆਮ ਆਦਮੀ ਪਾਰਟੀ ਨਾਭਾ ਦੇ ਇਕ ਆਗੂ ਕੋਲੋਂ ਕਿਸਾਨਾਂ ਦੀਆਂ ਟਰਾਲੀਆਂ ਦਾ ਸਾਮਾਨ ਬਰਾਮਦ ਕਰਵਾਉਣ ਨੂੰ ਲੈ ਕੇ 22...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਬਲਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨੀ ਮਸਲਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਆਮ ਆਦਮੀ ਪਾਰਟੀ ਨਾਭਾ ਦੇ ਇਕ ਆਗੂ ਕੋਲੋਂ ਕਿਸਾਨਾਂ ਦੀਆਂ ਟਰਾਲੀਆਂ ਦਾ ਸਾਮਾਨ ਬਰਾਮਦ ਕਰਵਾਉਣ ਨੂੰ ਲੈ ਕੇ 22 ਸਤੰਬਰ ਤੋਂ ਅਣਮਿੱਥੇ ਸਮੇ ਦਾ ਧਰਨਾ ਲਾਉਣ ਦਾ ਫੈਸਲਾ ਕੀਤਾ ਗਿਆ। ਕਿਸਾਨ ਆਗੂ ਜਸਵੀਰ ਸਿੰਘ ਮੈਦੇਵਸ, ਸੰਤਰਾਮ ਸਿੰਘ ਛਾਜਲੀ ਆਦਿ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਕਿਸਾਨਾਂ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਤਾਂ ਪਾਬੰਦੀ ਲਾ ਦਿੱਤੀ ਗਈ ਹੈ ਜਦੋਂ ਕਿ ਫੈਕਟਰੀਆਂ ਦੇ ਪ੍ਰਦੂਸ਼ਣ ’ਤੇ ਪਾਬੰਦੀ ਨਹੀਂ ਲਾਈ ਗਈ। ਉਨ੍ਹਾਂ ਪੰਜਾਬ ਸਰਕਾਰ ਤੋਂ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦੀ ਮੰਗ ਕੀਤੀ।
Advertisement
Advertisement
×