ਰਮੇਸ਼ ਭਾਰਦਵਾਜ
ਲਹਿਰਾਗਾਗਾ, 1 ਅਪਰੈਲ
ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਕਾਲੇ ਕਾਨੂੰਨਾਂ ਖ਼ਿਲਾਫ਼ ਲਹਿਲ ਖੁਰਦ ਪਿੰਡ ਦੀਆਂ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 183ਵੇਂ ਦਿਨ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਜਾਰੀ ਰਿਹਾ। ਇਸ ਮੌਕੇ ਬਹਾਦਰ ਸਿੰਘ ਭੁਟਾਲ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਸਿੰਘ ਗਨੋਟਾ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਜਗਸੀਰ ਸਿੰਘ ਖੰਡੇਬਾਦ, ਰਾਮ ਸਿੰਘ ਨੰਗਲਾ,ਰਾਮਚੰਦ ਸਿੰਘ ਚੋਟੀਆਂ, ਕਰਮਜੀਤ ਕੌਰ ਭੁਟਾਲ ਕਲਾ, ਜਸਵਿੰਦਰ ਕੌਰ ਗਾਗਾ, ਜਸ਼ਨਦੀਪ ਕੌਰ ਪਿਸ਼ੌਰ ਨੇ ਕਿਹਾ ਕਿ ਐੱਚਡੀਐੱਫਸੀ ਬਰਾਂਚ ਲਹਿਰਾਗਾਗਾ ਦਾ 6 ਅਪਰੈਲ ਨੂੰ ਘਿਰਾਓ ਕੀਤਾ ਜਾਵੇਗਾ।