ਆਲੂ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਅੱਜ ਪੈਪਸੀਕੋ ਫੈਕਟਰੀ ਚੰਨੋਂ ਦੇ ਗੇਟ ਅੱਗੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਜਗਤਾਰ ਸਿੰਘ ਕਾਲਾਝਾੜ, ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ...
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਅੱਜ ਪੈਪਸੀਕੋ ਫੈਕਟਰੀ ਚੰਨੋਂ ਦੇ ਗੇਟ ਅੱਗੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਜਗਤਾਰ ਸਿੰਘ ਕਾਲਾਝਾੜ, ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ, ਰਘਬੀਰ ਸਿੰਘ ਘਰਾਚੋਂ, ਮਾਘ ਸਿੰਘ ਖੇੜੀ ਅਤੇ ਕਰਮ ਚੰਦ ਪੰਨਵਾਂ ਨੇ ਦੱਸਿਆ ਚੰਨੋਂ ਫੈਕਟਰੀ ਵਿੱਚ ਆਲੂ ਵੇਚਣ ਵਾਲੇ ਕਿਸਾਨ ਪਿਛਲੇ ਕਾਫੀ ਸਮੇਂ ਤੋਂ ਟਰੈਕਟਰ ਟਰਾਲੀਆਂ ਲੈ ਕੇ ਖੜ੍ਹੇ ਹਨ, ਪਰ ਉਨ੍ਹਾਂ ਨੂੰ ਆਲੂ ਵੇਚਣ ਲਈ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਮਨੇਜਮੈਂਟ ਵੱਲੋਂ ਪਹਿਲ ਦੇ ਆਧਾਰ ’ਤੇ ਕਿਸਾਨਾਂ ਦੇ ਆਲੂਆਂ ਦੀ ਫਸਲ ਖਰੀਦਣੀ ਚਾਹੀਦੀ ਹੈ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 27 ਫਰਵਰੀ ਤੱਕ ਮਸਲਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਵੱਡਾ ਧਰਨਾ ਦਿੱਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਫੈਕਟਰੀ ਮੈਨੇਜਮੈਂਟ ਦੀ ਹੋਵੇਗੀ।
ਇਸੇ ਦੌਰਾਨ ਪੈਪਸੀਕੋ ਫੈਕਟਰੀ ਦੇ ਅਧਿਕਾਰੀ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਫੈਕਟਰੀ ਵੱਲੋਂ ਕਿਸਾਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਫਿਰ ਵੀ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਗੱਲਬਾਤ ਰਾਹੀਂ ਸੁਲਝਾਉਣ ਲਈ ਤਿਆਰ ਹਨ।

