ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 31 ਅਗਸਤ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ 335ਵੇਂ ਦਿਨ ਧਰਨੇ ਵਿੱਚ ਵੱਡਾ ਇਕੱਠ ਹੋਇਆ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਹਰਜਿੰਦਰ ਸਿੰਘ ਘਰਾਚੋਂ ਅਤੇ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਕਿਸਾਨ ਸੁਸ਼ੀਲ ਕੁਮਾਰ ਕਾਜਲ ਸ਼ਹੀਦ ਹੋ ਗਿਆ ਹੈ। ਧਰਨੇ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦ ਕਿਸਾਨ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਹਾਜ਼ਰ ਸਨ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਧਰਨੇ ਦੌਰਾਨ ਹਰਿਆਣਾ ਦੇ ਸ਼ਹੀਦ ਕਿਸਾਨ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਧੂਰੀ(ਹਰਦੀਪ ਸਿੰਘ ਸੋਢੀ): ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਲਾਏ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 334ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਰਨਾਲ ਵਿਖੇ ਕਿਸਾਨਾਂ ਉੱਪਰ ਕੀਤੀ ਲਾਠੀਚਾਰਜ ਵਿੱਚ ਸ਼ਹੀਦ ਹੋਏ ਕਿਸਾਨ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਦੋ ਮਿੰਟ ਦਾ ਮੌਨ ਰੱਖਿਆ ਗਿਆ ਤੇ ਮੰਗ ਕੀਤੀ ਕਿ ਸਬੰਧਤ ਐੱਸਡੀਐੱਮ ਤੇ ਹੋਰ ਅਧਿਕਾਰੀਆਂ ਉੱਪਰ ਸਖ਼ਤ ਕਾਰਵਾਈ ਹੋਵੇ ਤੇ ਇਸ ਘਟਨਾ ਦੀ ਜਾਂਚ ਕਰਵਾਈ ਜਾਵੇ। ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਖੁਸ਼ਵੰਤ ਸਿੰਘ, ਜਸਪਾਲ ਸਿੰਘ ਪੇਧਨੀ, ਹਰਬੰਸ ਸਿੰਘ ਪੇਧਨੀ, ਹਰਬੰਸ ਸਿੰਘ ,ਰਾਮ ਸਿੰਘ ਕੱਕੜਵਾਲ, ਕਰਮਜੀਤ ਸਿੰਘ ਪੇਧਨੀ, ਗੁਰਜੀਤ ਸਿੰਘ ਲੱਡਾ, ਬਾਬੂ ਸਿੰਘ ਮੂਲੋਵਾਲ ਹੋਰ ਆਗੂ ਹਾਜ਼ਰ ਸਨ।